ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਕਾਲ ਵਾਇਰਲ ਹੋਈ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਲਾਰੈਂਸ ਦੀ ਵੀਡੀਓ ਕਾਲ ਦੇ ਦੂਜੇ ਪਾਸੇ ਦਿਖਾਈ ਦੇਣ ਵਾਲਾ ਵਿਅਕਤੀ ਮੋਨੂੰ ਮਾਨੇਸਰ ਹੈ, ਜੋ ਕਿ ਹਰਿਆਣਾ ਵਿੱਚ ਨੂਹ ਹਿੰਸਾ ਦਾ ਮੁੱਖ ਦੋਸ਼ੀ ਹੈ। ਇਸ ਵੀਡੀਓ ਕਾਲ ‘ਚ ਇਕ ਹੋਰ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ, ਜੋ ਲਾਰੈਂਸ ਨਾਲ ਬੈਠਾ ਹੈ।ਗਊ ਰੱਖਿਆ ਦਲ ਨਾਲ ਜੁੜਿਆ ਮੋਨੂੰ ਮਾਨੇਸਰ ਗੈਂਗਸਟਰ ਲਾਰੇਂਸ ਦੇ ਗੈਂਗ ‘ਚ ਸ਼ਾਮਲ ਹੋਣਾ ਚਾਹੁੰਦਾ ਸੀ। ਜਿਸ ਤੋਂ ਬਾਅਦ ਦੋਵਾਂ ਵਿਚਾਲੇ ਵੀਡੀਓ ਕਾਲ ਰਾਹੀਂ ਗੱਲਬਾਤ ਹੋ ਰਹੀ ਹੈ।
ਰਾਜਸਥਾਨ ਦੇ ਨਾਸਿਰ-ਜੁਨੈਦ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਹਰਿਆਣਾ ਦਾ ਗਊ ਰੱਖਿਅਕ ਮੋਨੂੰ ਮਾਨੇਸਰ ਗੈਂਗਸਟਰ ਬਣਨਾ ਚਾਹੁੰਦਾ ਸੀ। ਪੁਲਸ ਸੂਤਰਾਂ ਮੁਤਾਬਕ ਮੋਨੂੰ ਗੈਂਗਸਟਰ ਲਾਰੈਂਸ ਦੇ ਗਰੁੱਪ ‘ਚ ਸ਼ਾਮਲ ਹੋਣਾ ਚਾਹੁੰਦਾ ਸੀ, ਇਸ ਦੇ ਲਈ ਉਹ ਲਗਾਤਾਰ ਲਾਰੈਂਸ ਦੇ ਭਰਾ ਅਨਮੋਲ ਦੇ ਸੰਪਰਕ ‘ਚ ਸੀ। ਗ੍ਰਿਫਤਾਰੀ ਤੋਂ ਪਹਿਲਾਂ ਦੋਵਾਂ ਵਿਚਾਲੇ 10 ਸਤੰਬਰ ਤੱਕ ਵਿਸ਼ੇਸ਼ ਐਪ ਸਿਗਨਲ ਰਾਹੀਂ ਗੱਲਬਾਤ ਹੋਈ ਸੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
