ਦ੍ਰੋਪਦੀ ਮੁਰਮੂ ਦੇਸ਼ ਦੀ ਨਵੀਂ ਰਾਸ਼ਟਰਪਤੀ ਬਣ ਗਈ ਹੈ। ਉਨ੍ਹਾਂ ਨੂੰ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਸੀਜੇਆਈ ਜਸਟਿਸ ਐਨਵੀ ਰਮੰਨਾ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦ੍ਰੋਪਦੀ ਮੁਰਮੂ ਅਹੁਦਾ ਸੰਭਾਲਦੇ ਹੀ ਦੇਸ਼ ਦੀ 15ਵੀਂ ਰਾਸ਼ਟਰਪਤੀ ਬਣ ਗਈ ਹੈ।
ਰਾਸ਼ਟਰਪਤੀ ਮੁਰਮੂ ਦੇਸ਼ ਦੀ ਪਹਿਲੀ ਸਵਦੇਸ਼ੀ ਮਹਿਲਾ ਰਾਸ਼ਟਰਪਤੀ ਹਨ। ਦਰੋਪਦੀ ਮੁਰਮੂ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਆਦਿਵਾਸੀ ਭਾਈਚਾਰੇ ‘ਚ ਖੁਸ਼ੀ ਦਾ ਮਾਹੌਲ ਹੈ। ਸਹੁੰ ਚੁੱਕਣ ਤੋਂ ਬਾਅਦ ਦ੍ਰੋਪਦੀ ਮੁਰਮੂ ਨੇ ਉੱਥੇ ਮੌਜੂਦ ਸਾਰੇ ਲੋਕਾਂ ਨੂੰ ਸੰਬੋਧਨ ਕੀਤਾ।
ਸਹੁੰ ਚੁੱਕ ਸਮਾਗਮ ਵਿੱਚ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਕੈਬਨਿਟ ਮੈਂਬਰ, ਕਈ ਰਾਜਾਂ ਦੇ ਰਾਜਪਾਲ, ਮੁੱਖ ਮੰਤਰੀ, ਕੂਟਨੀਤਕ ਮਿਸ਼ਨਾਂ ਦੇ ਮੁਖੀ, ਸੰਸਦ ਮੈਂਬਰ ਅਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਸ਼ਿਰਕਤ ਕੀਤੀ। . ਕੀਤਾ