ਧਰਮਸੋਤ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਜੰਗਲਾਤ ਅਤੇ ਸਮਾਜ ਭਲਾਈ ਵਿਭਾਗ ਦੇ ਸਾਬਕਾ ਕੈਬਨਿਟ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ‘ਤੇ ਜੰਗਲਾਤ ਘੁਟਾਲੇ ਦੇ ਦੋਸ਼ ਲੱਗੇ ਹਨ। ਵਿਜੀਲੈਂਸ ਵਿਭਾਗ ਮੁਹਾਲੀ ਦੀ ਟੀਮ ਨੇ ਅੱਜ ਤੜਕੇ 3 ਵਜੇ ਦੇ ਕਰੀਬ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਧਰਮਸੋਤ ਨੂੰ ਅਮਲੋਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ।
ਧਰਮਸੋਤ ਨੂੰ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਹਾਲੀ ਅਦਾਲਤ ਨੇ ਧਰਮਸੋਤ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਧਰਮਸੋਤ ਨੇ ਮੀਡੀਆ ਨੂੰ ਕਿਹਾ, ”ਮੇਰੇ ‘ਤੇ ਲੱਗੇ ਦੋਸ਼ ਝੂਠੇ ਹਨ। ਪਹਿਲਾਂ ਮੈਨੂੰ ਵਜ਼ੀਫ਼ਾ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਸਰਕਾਰ ਮੈਨੂੰ ਇਸ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਦੌਰਾਨ ਧਰਮਸੋਤ ਦੇ ਪਰਿਵਾਰ ਨੇ ਪੰਜਾਬ ਸਰਕਾਰ ‘ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ। ਉਸ ਨੇ ਕਿਹਾ ਹੈ ਕਿ ਧਰਮਸੋਤ ਬੇਕਸੂਰ ਹੈ ਅਤੇ ਉਸ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।



Leave a Reply

Your email address will not be published. Required fields are marked *