Site icon Geo Punjab

ਧਾਰਮਿਕ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਸ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2021-22 ਲਈ ਲਈ ਗਈ ਧਾਰਮਿਕ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ। ਐਲਾਨੇ ਨਤੀਜੇ ਅਨੁਸਾਰ 1183 ਵਿਦਿਆਰਥੀਆਂ ਨੂੰ 25 ਲੱਖ 40 ਹਜ਼ਾਰ ਰੁਪਏ ਵਜੀਫੇ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਵੀ ਸਨਮਾਨਿਤ ਕੀਤਾ ਜਾਵੇਗਾ। ਨਤੀਜੇ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ&comma; ਰਹਿਤ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੀ ਤਰਫ਼ੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਹਜ਼ਾਰਾਂ ਵਿਦਿਆਰਥੀ ਭਾਗ ਲੈਂਦੇ ਹਨ&comma; ਜਿਨ੍ਹਾਂ ਵਿੱਚੋਂ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਜਾਂਦਾ ਹੈ। ਇਸ ਵਾਰ ਵਿਦਿਆਰਥੀਆਂ ਨੂੰ 25 ਲੱਖ ਤੋਂ ਵੱਧ ਵਜ਼ੀਫ਼ਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਲ 2021-22 ਦੀ ਧਾਰਮਿਕ ਪ੍ਰੀਖਿਆ ਵਿੱਚ ਚਾਰ ਜਮਾਤਾਂ ਵਿੱਚ 36506 ਵਿਦਿਆਰਥੀਆਂ ਨੇ ਭਾਗ ਲਿਆ ਸੀ&comma; ਜਿਨ੍ਹਾਂ ਵਿੱਚੋਂ 1183 ਵਿਦਿਆਰਥੀਆਂ ਨੂੰ ਵਜ਼ੀਫ਼ਾ ਮਿਲਿਆ ਹੈ। ਇਸ ਦੇ ਨਾਲ ਹੀ ਹਰੇਕ ਵਰਗ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਰਾਸ਼ੀ ਵੀ ਦਿੱਤੀ ਜਾਵੇਗੀ। ਐਡਵੋਕੇਟ ਧਾਮੀ ਨੇ ਅਪੀਲ ਕੀਤੀ ਕਿ ਸਕੂਲ ਪ੍ਰਬੰਧਕਾਂ ਨੂੰ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ&comma; ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜਵਾਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਸ&colon; ਸਤਬੀਰ ਸਿੰਘ ਦੇ ਓ&period;ਐਸ&period;ਡੀ&period;&comma; ਮੀਡੀਆ ਸਕੱਤਰ ਕੁਲਵਿੰਦਰ ਸਿੰਘ ਰਮਦਾਸ&comma; ਧਰਮ ਪ੍ਰਚਾਰ ਕਮੇਟੀ ਦੇ ਉਪ ਸਕੱਤਰ ਸ&period; ਬਲਵਿੰਦਰ ਸਿੰਘ ਕਾਹਲਵਾਂ&comma; ਸ&period; ਕੁਲਦੀਪ ਸਿੰਘ ਰੋਡੇ&comma; ਧਾਰਮਿਕ ਪ੍ਰੀਖਿਆ ਦੇ ਇੰਚਾਰਜ ਪ੍ਰੋ&period; ਸੁਖਦੇਵ ਸਿੰਘ&comma; ਸ&colon; ਮੇਜਰ ਸਿੰਘ ਅਰਜਨਮਾਂਗਾ&comma; ਸ&period; ਕੁਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version