ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਵਿੱਚ ਕਲਰਕ ਵਜੋਂ ਕੰਮ ਕਰਨਗੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਸਜ਼ਾ ਕੱਟਣ ਦੌਰਾਨ ਕਲਰਕ ਵਜੋਂ ਕੰਮ ਕਰਨਗੇ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ 20 ਮਈ ਨੂੰ ਪਟਿਆਲਾ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਸੂਤਰਾਂ ਨੇ ਦੱਸਿਆ ਕਿ ਜੇਲ੍ਹ ਦਾ ਕੋਈ ਅਧਿਕਾਰਤ ਰਿਕਾਰਡ ਉਨ੍ਹਾਂ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ।