ਨਵਜੋਤ ਸਿੱਧੂ ਦੇ 34 ਸਾਲ ਪੁਰਾਣੇ ਮਾਮਲੇ ‘ਤੇ ਸੁਪਰੀਮ ਕੋਰਟ ਅੱਜ ਸੁਣਾਏਗੀ ਫੈਸਲਾ


ਨਵਜੋਤ ਸਿੰਘ ਸਿੱਧੂ ਅਤੇ ਗੁਰਨਾਮ ਸਿੰਘ ਵਿਚਾਲੇ 1988 ‘ਚ ਪਾਰਕਿੰਗ ‘ਚ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਗੁਰਨਾਮ ਸਿੰਘ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਗੁਰਨਾਮ ਸਿੰਘ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਸਿੱਧੂ ਅਤੇ ਉਸਦੇ ਸਾਥੀ ਖਿਲਾਫ ਮਾਮਲਾ ਦਰਜ ਕਰ ਲਿਆ ਸੀ। 2006 ਵਿੱਚ ਹਾਈਕੋਰਟ ਨੇ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਜੁਰਮਾਨਾ ਲਗਾ ਕੇ ਸਿੱਧੂ ਨੂੰ ਰਿਹਾਅ ਕਰ ਦਿੱਤਾ ਸੀ। ਗੁਰਨਾਮ ਸਿੰਘ ਦੇ ਪਰਿਵਾਰ ਨੇ ਇਸ ਫੈਸਲੇ ਖਿਲਾਫ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ।

ਨਵਜੋਤ ਸਿੰਘ ਸਿੱਧੂ ਖਿਲਾਫ 34 ਸਾਲ ਪੁਰਾਣੇ ਕੇਸ ਦਾ ਫੈਸਲਾ ਅੱਜ ਹੋਵੇਗਾ। ਰੋਡ ਰੇਜ ਮਾਮਲੇ ‘ਚ SC ਕਰੇਗਾ ਫੈਸਲਾ ਪੀੜਤ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਘਟਾਈ ਗਈ ਸਜ਼ਾ ਵਿਰੁੱਧ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਗਈ ਹੈ।

The post ਨਵਜੋਤ ਸਿੱਧੂ ਦੇ 34 ਸਾਲ ਪੁਰਾਣੇ ਮਾਮਲੇ ‘ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ appeared first on .

Leave a Reply

Your email address will not be published. Required fields are marked *