ਅੰਮ੍ਰਿਤਸਰ: ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਪੰਥ ਬੋਰਡ ਦਾ ਐਲਾਨ ਕਰਨ ਤੋਂ ਬਾਅਦ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਉਹ ਲਗਾਤਾਰ ਆਪਣੇ ਸਮਰਥਕਾਂ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਂਝਾ ਮੰਚ ਸਿੱਖ ਕੌਮ ਲਈ ਬਣਾਇਆ ਗਿਆ ਹੈ। ਇਹ ਮੰਚ ਉਨ੍ਹਾਂ ਲੋਕਾਂ ਲਈ ਹੈ ਜੋ ਸਿਧਾਂਤ ‘ਤੇ ਚੱਲਣਗੇ, ਲਫ਼ਜ਼ਾਂ ‘ਚ ਪ੍ਰਪੱਕ ਹੋਣਗੇ, ਅਦਬ ਰਹਿਤ ਮਰਿਆਦਾ ‘ਚ ਰਹਿਣਗੇ। ਬੀਬੀ ਜਗੀਰ ਕੌਰ ਦੇ ਬੋਰਡ ‘ਚ ਕਿਹੜੇ-ਕਿਹੜੇ ਆਗੂ ਸ਼ਾਮਲ ਹੋਣਗੇ? ਅਕਾਲੀਆਂ ‘ਤੇ ਸਿੱਧਾ ਹਮਲਾ D5 Channel Punjabi ਸ਼੍ਰੋਮਣੀ ਅਕਾਲੀ ਦਲ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਲੋਕ ਅਕਾਲੀ ਦਲ ਨੂੰ ਜਿੰਦਾ ਸਮਝਦੇ ਹਨ। ਪਰ ਹੁਣ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵਰਗੀ ਪਾਰਟੀ ਨਹੀਂ ਰਹੀ, ਹੁਣ ਦੋ ਚਾਰ ਦੇ ਹੱਥਾਂ ਵਿੱਚ ਹੈ। ਜੇਕਰ ਕੋਈ ਪਾਰਟੀ ਨੂੰ ਕੁਝ ਬੋਲਦਾ ਜਾਂ ਸੁਝਾਅ ਦਿੰਦਾ ਹੈ ਤਾਂ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ। ਦੇਖੋ ਬੀਬੀ ਜਗੀਰ ਕੌਰ ਨਾਲ ਖਾਸ ਗੱਲਬਾਤ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
