ਨਵੇਂ ਸਾਲ ‘ਤੇ ਹੁਸ਼ਿਆਰਪੁਰ ਵਾਸੀਆਂ ਨੂੰ ਮਿਲੇਗੀ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ


ਚੰਡੀਗੜ੍ਹ: ਪੰਜਾਬ ਦੇ ਸ਼ਹਿਰਾਂ ਨੂੰ ਸਾਫ਼ ਸੁਥਰਾ ਰੱਖਣ ਦੇ ਟੀਚੇ ਨੂੰ ਮੁੱਖ ਰੱਖਦਿਆਂ ਦੁਆਬ ਦੇ ਪ੍ਰਮੁੱਖ ਸ਼ਹਿਰ ਹੁਸ਼ਿਆਰਪੁਰ ਨੂੰ ਨਵੇਂ ਸਾਲ ਵਿੱਚ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ ਮਿਲੇਗੀ। ਇਸ ਮਸ਼ੀਨ ਦਾ ਸਫਲ ਟਰਾਇਲ ਬੀਤੀ ਸ਼ਾਮ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਹਾਜ਼ਰੀ ਵਿੱਚ ਕੀਤਾ ਗਿਆ। ਗਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਟਰੱਕ ਸਮੇਤ ਇਸ ਮਸ਼ੀਨ ਦੀ ਖਰੀਦ ’ਤੇ ਕਰੀਬ 55-60 ਲੱਖ ਰੁਪਏ ਖਰਚ ਆਉਣਗੇ। Bangkok Flight Fight: ਜਹਾਜ਼ ‘ਚ ਫਸੇ ਲੋਕ, ਬੰਦੇ ਭੱਜੇ, ਅੰਦਰ ਦੀ ਵੀਡੀਓ ਹੋਈ ਵਾਇਰਲ ਵੈਕਿਊਮ ਕਲੀਨਿੰਗ ਮਸ਼ੀਨ ਦਾ ਟਰਾਇਲ ਬੱਸ ਸਟੈਂਡ ਚੌਕ ਹੁਸ਼ਿਆਰਪੁਰ ਤੋਂ ਸ਼ੁਰੂ ਕਰਦਿਆਂ ਗਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਸਫ਼ਾਈ ਲਈ ਜਲਦੀ ਹੀ ਇਹ ਮਸ਼ੀਨ ਉਪਲਬਧ ਹੋਵੇਗੀ। ਇਸ ਮਸ਼ੀਨ ਦੀ ਖਰੀਦ ਤੋਂ ਬਾਅਦ ਹੁਸ਼ਿਆਰਪੁਰ ਪੰਜਾਬ ਦੇ ਉਨ੍ਹਾਂ ਚੋਣਵੇਂ ਸ਼ਹਿਰਾਂ ਵਿੱਚ ਸ਼ਾਮਲ ਹੋ ਜਾਵੇਗਾ ਜਿੱਥੇ ਅਜਿਹੀਆਂ ਆਧੁਨਿਕ ਮਸ਼ੀਨਾਂ ਨਾਲ ਸਫਾਈ ਕੀਤੀ ਜਾ ਰਹੀ ਹੈ। ਰਾਹੁਲ ਭੱਠਲ ਨੇ ਜੇਲ੍ਹ ‘ਚ ਨਵਜੋਤ ਸਿੱਧੂ ਨਾਲ ਕੀਤੀ ਮੁਲਾਕਾਤ, ਕਾਂਗਰਸ ‘ਚ ਆਇਆ ਭੂਚਾਲ D5 Channel Punjabi ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਆਮਦ ‘ਤੇ ਸ਼ਹਿਰ ਵਾਸੀਆਂ ਨੂੰ ਇਹ ਤੋਹਫ਼ਾ ਦਿੱਤਾ ਗਿਆ ਹੈ ਤਾਂ ਜੋ ਸ਼ਹਿਰ ਨੂੰ ਧੂੜ-ਮਿੱਟੀ ਤੋਂ ਬਿਨਾਂ ਸਾਫ਼ ਕੀਤਾ ਜਾ ਸਕੇ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹੁਸ਼ਿਆਰਪੁਰ ਨੂੰ ਜਲਦੀ ਤੋਂ ਜਲਦੀ ਡੰਪ ਮੁਕਤ ਸ਼ਹਿਰ ਬਣਾਇਆ ਜਾਵੇ ਅਤੇ ਇਸ ਲਈ ਯਤਨ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *