ਚੰਡੀਗੜ੍ਹ: ਪੰਜਾਬ ਵਿਚ ਬਹੁਤ ਜਲਦ ਹੀ ਪੰਚਾਇਤੀ ਚੋਣਾਂ ਕਰਵਾਇਆਂ ਜਾ ਸਕਦੀਆਂ ਹਨ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਪੰਜਾਬ ਚੋਣ ਕਮਿਸ਼ਨ ਵਲੋਂ ਡੀਸੀ ਦਫ਼ਤਰਾਂ ਨੂੰ ਭੇਜੇ ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਸੂਬੇ ਵਿਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ 11 ਦਸੰਬਰ ਤੋਂ 18 ਦਸੰਬਰ ਤੱਕ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਖ਼ੁਲਾਸਾ! ਬੰਦੀ ਸਿੰਘਾਂ ਦੀ ਰਿਹਾਈ ਦਾ ਕੱਢਿਆ ਹੱਲ
ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ। ਇਸੇ ਤਰ੍ਹਾਂ ਡਰਾਫਟ ਨੋਟੀਫਿਕੇਸ਼ਨ ਵਿਚ 5 ਜਨਵਰੀ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ। ਅੰਤਿਮ ਵੋਟਰ ਸੂਚੀ 7 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਵਿਚ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ ਜਿਸ ਕਾਰਣ ਵਿਵਾਦ ਖੜ੍ਹਾ ਹੋ ਗਿਆ ਸੀ। ਮਾਮਲਾ ਹਾਈ ਕੋਰਟ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ ‘ਤੇ ਯੂ-ਟਰਨ ਲੈ ਲਿਆ ਸੀ।
The post ਨਵੇਂ ਸਾਲ ਦੇ ਪਹਿਲੇ ਮਹੀਨੇ ‘ਚ ਹੋਣਗੀਆਂ ਪੰਚਾਇਤੀ ਚੋਣਾਂ! appeared first on D5 News.
