ਨਾਗਪੁਰ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿੱਚ ਇੱਕ ਮਹਿਲਾ ਯਾਤਰੀ ਨੂੰ ਬਿੱਛੂ ਨੇ ਡੰਗ ਲਿਆ


ਨਾਗਪੁਰ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਫਲਾਈਟ AI 630 ‘ਤੇ ਇਕ ਮਹਿਲਾ ਯਾਤਰੀ ਨੂੰ ਬਿੱਛੂ ਨੇ ਡੰਗ ਦਿੱਤਾ। ਏਅਰ ਇੰਡੀਆ ਨੇ ਸ਼ਨੀਵਾਰ ਨੂੰ ਕਿਹਾ ਕਿ ਇਹ ਘਟਨਾ 23 ਅਪ੍ਰੈਲ ਯਾਨੀ ਕਿ ਪਿਛਲੇ ਮਹੀਨੇ ਦੀ ਹੈ। ਫਲਾਈਟ ਦੇ ਏਅਰਪੋਰਟ ‘ਤੇ ਲੈਂਡ ਹੋਣ ਤੋਂ ਬਾਅਦ ਪਹਿਲਾਂ ਇਕ ਡਾਕਟਰ ਨੇ ਉਥੇ ਔਰਤ ਦਾ ਇਲਾਜ ਕੀਤਾ ਅਤੇ ਫਿਰ ਉਸ ਨੂੰ ਹਸਪਤਾਲ ਲਿਜਾਇਆ ਗਿਆ। ਉਹ ਹੁਣ ਠੀਕ ਹੈ। ਉਨ੍ਹਾਂ ਦੱਸਿਆ ਕਿ ਫਲਾਈਟ ‘ਚ ਇਕ ਯਾਤਰੀ ‘ਤੇ ਬਿੱਛੂ ਦੇ ਡੰਗਣ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਏਅਰ ਇੰਡੀਆ ਦੀ ਇੰਜੀਨੀਅਰਿੰਗ ਟੀਮ ਨੇ ਫਲਾਈਟ ਦਾ ਮੁਆਇਨਾ ਕੀਤਾ। ਸਾਡੀ ਟੀਮ ਨੇ ਪ੍ਰੋਟੋਕੋਲ ਦੀ ਪਾਲਣਾ ਕੀਤੀ। ਫਲਾਈਟ ਦਾ ਮੁਆਇਨਾ ਕੀਤਾ ਅਤੇ ਕੀਟਨਾਸ਼ਕ ਗੈਸ ਛੱਡ ਕੇ ਬਿੱਛੂ ਨੂੰ ਹਟਾ ਦਿੱਤਾ। ਅਸੀਂ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦੇ ਹਾਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *