ਨਵੀਂ ਦਿੱਲੀ: ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੇ ਨਾਬਾਲਗ ਭਲਵਾਨ ਨੇ ਦੰਡਾਵਲੀ ਦੀ ਧਾਰਾ 164 ਤਹਿਤ ਮੈਜਿਸਟ੍ਰੇਟ ਸਾਹਮਣੇ ਬਿਆਨ ਦਰਜ ਕਰਵਾਇਆ ਹੈ। ਪੁਲਸ ਨੇ ਦੱਸਿਆ ਕਿ ਬੁੱਧਵਾਰ ਨੂੰ ਨਾਬਾਲਗ ਭਲਵਾਨ ਦਾ ਬਿਆਨ ਅਧਿਕਾਰਤ ਤੌਰ ‘ਤੇ ਦਰਜ ਕੀਤਾ ਗਿਆ। ਆਉਣ ਵਾਲੇ ਸਮੇਂ ਵਿੱਚ ਬਾਕੀ ਛੇ ਮਹਿਲਾ ਪਹਿਲਵਾਨਾਂ ਦੇ ਵੀ ਮੈਜਿਸਟਰੇਟ ਸਾਹਮਣੇ ਬਿਆਨ ਲਏ ਜਾਣਗੇ। ਇਸ ਦੌਰਾਨ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਬਣਦੀ ਕਾਰਵਾਈ ਨਾ ਹੋਣ ਤੋਂ ਨਾਰਾਜ਼ ਹੋ ਕੇ ਸਿਰਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ। ਇਹ ਭਲਵਾਨ ਕਈ ਦਿਨਾਂ ਤੋਂ ਜੰਤਰ-ਮੰਤਰ ਵਿਖੇ ਧਰਨਾ ਦੇ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।