ਅੰਮ੍ਰਿਤਸਰ, 24 ਨਵੰਬਰ- ਨਿਊਜ਼ੀਲੈਂਡ ਤੋਂ ਇਕ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਿਆ। ਇਸ ਵਫ਼ਦ ਵਿੱਚ ਸਾਬਕਾ ਮੰਤਰੀ ਅਤੇ ਇੰਗਲੈਂਡ ਵਿੱਚ ਨਿਊਜ਼ੀਲੈਂਡ ਦੇ ਨਵ-ਨਿਯੁਕਤ ਰਾਜਦੂਤ ਸ੍ਰੀ ਫਿਲਗੋਫ, ਸਾਬਕਾ ਐਮ.ਪੀ. ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਮਿਸਟਰ ਮਟ ਰੌਬਸਨ। ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਸ. ਰਣਬੀਰ ਸਿੰਘ ਲਾਲੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਨੇ ਇਹ ਵਫ਼ਦ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ ਅਤੇ ਸੂਚਨਾ ਅਧਿਕਾਰੀ ਸ: ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ | ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਸ. ਦਲਜੀਤ ਸਿੰਘ ਨੇ ਕਿਹਾ ਕਿ ਮਿਸਟਰ ਫਿਲਗੌਫ ਅਤੇ ਮੱਟ ਰੌਬਸਨ ਦੇ ਨਿਊਜ਼ੀਲੈਂਡ ਵਸਦੇ ਸਿੱਖਾਂ ਨਾਲ ਨੇੜਲੇ ਸਬੰਧ ਹਨ ਅਤੇ ਉਹ ਸਿੱਖਾਂ ਦੇ ਹਰ ਮਸਲੇ ਦੇ ਹੱਲ ਲਈ ਹਮੇਸ਼ਾ ਸਹਿਯੋਗ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਫਿਲਗੋਫ ਨੂੰ ਇੰਗਲੈਂਡ ਵਿੱਚ ਨਿਊਜ਼ੀਲੈਂਡ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਨਿਭਾਉਣ ਤੋਂ ਪਹਿਲਾਂ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਮਿਸਟਰ ਫਿਲਗੌਫ ਅਤੇ ਮਿਸਟਰ ਮਟ ਰੌਬਸਨ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਪ੍ਰਭਾਵਿਤ ਹੋਏ। ਇੱਥੋਂ ਦਾ ਧਾਰਮਿਕ, ਸ਼ਾਂਤਮਈ ਅਤੇ ਸਤਿਕਾਰ ਭਰਿਆ ਮਾਹੌਲ ਮਨ ਨੂੰ ਬਹੁਤ ਸਕੂਨ ਦਿੰਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਵਧੀਕ ਮੈਨੇਜਰ ਸ: ਨਿਸ਼ਾਨ ਸਿੰਘ, ਸੂਚਨਾ ਅਫ਼ਸਰ ਸਰਬਜੀਤ ਸਿੰਘ, ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।