ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਰਾਜ ਸਭਾ ਵਿੱਚ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ, 2023 ‘ਤੇ ਚਰਚਾ ਵਿੱਚ ਹਿੱਸਾ ਲੈਣ ਲਈ ਵ੍ਹੀਲਚੇਅਰ ‘ਤੇ ਸੰਸਦ ਪਹੁੰਚੇ। ਉਨ੍ਹਾਂ ਦੀ ਖਰਾਬ ਸਿਹਤ ਦੇ ਬਾਵਜੂਦ ਸੰਸਦ ‘ਚ ਆਉਣਾ ਸਿਆਸੀ ਹਲਕਿਆਂ ‘ਚ ਚਰਚਾ ਦਾ ਵਿਸ਼ਾ ਬਣ ਗਿਆ। ਜਿੱਥੇ ਵਿਰੋਧੀ ਗਠਜੋੜ ਦੇ ਆਗੂ ਤਾਰੀਫਾਂ ਕਰਦੇ ਨਹੀਂ ਥੱਕ ਰਹੇ, ਉਥੇ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਨੂੰ ਸ਼ਰਮਨਾਕ ਦੱਸਿਆ ਹੈ। ਸਾਬਕਾ ਪ੍ਰਧਾਨ ਮੰਤਰੀ ਦੇ ਵ੍ਹੀਲਚੇਅਰ ‘ਤੇ ਆਉਣ ਨਾਲ ਕਾਂਗਰਸ ਅਤੇ ਭਾਜਪਾ ਵਿਚਾਲੇ ਸਿਆਸੀ ਬਹਿਸ ਛਿੜ ਗਈ ਹੈ।
ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਨੇ 90 ਸਾਲਾ ਕਾਂਗਰਸੀ ਆਗੂ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਟਵਿੱਟਰ ‘ਤੇ ਲਿਖਿਆ ਕਿ ਡਾ: ਮਨਮੋਹਨ ਸਿੰਘ ਅੱਜ ਰਾਜ ਸਭਾ ‘ਚ ਇਮਾਨਦਾਰੀ ਦੀ ਮਿਸਾਲ ਬਣ ਕੇ ਖੜ੍ਹੇ ਹਨ ਅਤੇ ਕਾਲੇ ਆਰਡੀਨੈਂਸ ਵਿਰੁੱਧ ਵੋਟ ਪਾਉਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਡੂੰਘੀ ਪ੍ਰੇਰਨਾ ਹੈ। ਚੱਢਾ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਸਮਰਥਨ ਲਈ ਧੰਨਵਾਦ ਕੀਤਾ। ਨੇ ਕਿਹਾ ਕਿ ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
