ਚੰਡੀਗੜ੍ਹ: ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣੀਆਂ ਮੰਗਾਂ ਸਬੰਧੀ ਸੰਬੋਧਨ ਕੀਤਾ। ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਆਪਣੀ ਸਰਕਾਰੀ ਰਿਹਾਇਸ਼ ‘ਤੇ ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ•ਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ ਦੀ ਹੱਡੀ ਹੈ, ਜਿਨ•ਾਂ ਨੂੰ ਹਰ ਪਿੰਡ/ਕਸਬੇ ਅਤੇ ਸਰਕਾਰੀ ਦਫਤਰਾਂ ਵਿਚ ਅਹਿਮ ਸ਼ਖਸੀਅਤਾਂ ਵਜੋਂ ਮਾਨਤਾ ਦਿੱਤੀ ਜਾਂਦੀ ਹੈ। ਜਿਗਰ ਨੂੰ ਸਾਫ਼ ਕਰਨ ਦਾ ਆਸਾਨ ਤਰੀਕਾ, ਬਿਨਾਂ ਦਵਾਈ ਦੇ ਫੈਟੀ ਲਿਵਰ ਤੋਂ ਛੁਟਕਾਰਾ ਪਾਓ। ਡੀ5 ਚੈਨਲ ਪੰਜਾਬੀ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਹੇਠ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਹਮੇਸ਼ਾ ਹੀ ਝੰਜੋੜ ਕੇ ਰੱਖਿਆ ਅਤੇ ਉਨ੍ਹਾਂ ਲਈ ਕੁਝ ਨਹੀਂ ਕੀਤਾ। ਨੰਬਰਦਾਰਾਂ ਨੇ ਇੱਕਜੁੱਟ ਹੋ ਕੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰੀ ਉਮੀਦ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰੇਗੀ। ਪੰਜਾਬ ‘ਚ ਤੂਫਾਨ ਦਾ ਕਹਿਰ, ਡਿੱਗੇ ਘਰਾਂ ਦੇ ਦਰਵਾਜ਼ੇ, ਡਿੱਗੀਆਂ ਕੰਧਾਂ, ਦਰੱਖਤ ਉੱਖੜ ਗਏ। ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਜਲਦੀ ਹੀ ਕੋਈ ਢੁੱਕਵਾਂ ਹੱਲ ਕੱਢਿਆ ਜਾ ਸਕੇ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਖਤਰਾਨ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਸ਼ੋਕ ਸੰਧੂ ਅਤੇ ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਸਮੇਤ ਹੋਰ ਅਹੁਦੇਦਾਰ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
