ਪਟਨਾ— ਬਿਹਾਰ ਦੇ ਕਈ ਹਿੱਸਿਆਂ ‘ਚ ਕੱਲ ਸਵੇਰ ਤੋਂ ਹੀ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਫਿਰ ਕਿਤੇ-ਕਿਤੇ ਭਾਰੀ ਮੀਂਹ ਪਿਆ। ਕਈ ਥਾਵਾਂ ‘ਤੇ ਬਰਫਬਾਰੀ ਵੀ ਹੋਈ। ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਵਾਪਰੀਆਂ ਵੱਖ-ਵੱਖ ਘਟਨਾਵਾਂ ‘ਚ 25 ਲੋਕਾਂ ਦੀ ਮੌਤ ਹੋ ਗਈ। ਮੀਂਹ ਕਾਰਨ ਕਈ ਥਾਵਾਂ ‘ਤੇ ਕੱਚੇ ਮਕਾਨ ਅਤੇ ਦਰੱਖਤ ਡਿੱਗ ਗਏ। ਇਸ ਦੇ ਨਾਲ ਹੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ। ਦੂਜੇ ਪਾਸੇ ਪਟਨਾ ਦੇ ਮਨੇਰ ਵਿਖੇ ਰੇਤ ਨਾਲ ਭਰੀਆਂ ਛੇ ਕਿਸ਼ਤੀਆਂ ਗੰਗਾ ਵਿੱਚ ਡੁੱਬ ਗਈਆਂ। ਕਰੀਬ 50 ਕਰਮਚਾਰੀ ਤੈਰ ਕੇ ਸੁਰੱਖਿਅਤ ਸਥਾਨ ‘ਤੇ ਪਹੁੰਚ ਗਏ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।