ਪਟਿਆਲਾ ਅਤੇ ਮੋਹਾਲੀ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਸੱਤ ਮੁਕਾਬਲੇ ਹੋਏ, ਜਿਸ ‘ਚ ਦੋ ਗੈਂਗਸਟਰ ਮਾਰੇ ਗਏ ਅਤੇ 6 ਜ਼ਖਮੀ ਹੋ ਗਏ। ਗੋਲੀਆਂ ਲੱਗਣ ਨਾਲ ਚਾਰ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਇਨ੍ਹਾਂ ‘ਚੋਂ ਇਕੱਲੇ ਪਿਛਲੇ ਚਾਰ ਦਿਨਾਂ ‘ਚ 6 ਐਨਕਾਊਂਟਰ ਹੋ ਚੁੱਕੇ ਹਨ।ਸੂਤਰਾਂ ਦਾ ਕਹਿਣਾ ਹੈ ਕਿ ਗੈਂਗਸਟਰਾਂ ਦੇ ਖਤਰੇ ਨੂੰ ਖਤਮ ਕਰਨ ਲਈ ਪੁਲਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਰੀ ਝੰਡੀ ਮਿਲ ਗਈ ਹੈ। ਪੁਲਿਸ ਦੇ ਬੁਲਾਰੇ ਆਈਜੀ ਸੁਖਚੈਨ ਸਿੰਘ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਅਪਰਾਧੀਆਂ ਵਿਰੁੱਧ ਸਖ਼ਤ ਰੁਖ ਅਪਣਾਉਣ ਦਾ ਸੰਕੇਤ ਦਿੰਦੇ ਹੋਏ ਕਿਹਾ ਸੀ ਕਿ ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿੱਚ ਕਿਸੇ ਵੀ ਅਪਰਾਧੀ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
