ਪਟਿਆਲਾ: ਅੰਡਰ 17 ਪਟਿਆਲਾ ਦੇ ਲੜਕਿਆਂ ਨੇ ਸਾਫਟਬਾਲ ਵਿੱਚ ਚਾਂਦੀ ਦਾ ਤਗਮਾ ਜਿੱਤਿਆ
ਪਟਿਆਲਾ, 9 ਅਕਤੂਬਰ:
ਜ਼ਿਲ੍ਹਾ ਖੇਡ ਕੋਆਰਡੀਨੇਟਰ ਡਾ: ਦਲਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਹੋਈਆਂ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਅੰਡਰ 17 ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ। ਪਟਿਆਲਾ ਜ਼ਿਲ੍ਹੇ ਦੇ ਲੜਕਿਆਂ ਨੇ ਸਾਫਟਬਾਲ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਜਿੱਤਿਆ।
ਇਨ੍ਹਾਂ ਦੋਵਾਂ ਖਿਡਾਰਨਾਂ ਨੂੰ ਜ਼ਿਲ੍ਹਾ ਸਾਫਟਬਾਲ ਐਸੋਸੀਏਸ਼ਨ ਸੰਗਰੂਰ ਵੱਲੋਂ 1100 ਦੇ ਨਕਦ ਇਨਾਮ ਨਾਲ ਵੀ ਸਨਮਾਨਿਤ ਕੀਤਾ ਗਿਆ | ਇਸ ਟੀਮ ਦੇ ਕੋਚ ਪਵਿਤਰ ਸਿੰਘ, ਟੀਮ ਮੈਨੇਜਰ ਹਰੀਸ਼ ਸਿੰਘ ਰਾਵਤ ਨੇ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ ਡਾਟਾ ਐਂਟਰੀ ਆਪਰੇਟਰ, ਹਰਦੀਪ ਸਿੰਘ, ਹਰਪ੍ਰੀਤ ਕੌਰ, ਗੌਰਵ ਵਿਰਦੀ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।
