ਪਟਿਆਲਾ: ਐਨਸੀਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਐਸ.ਐਮ.ਓ ਨਾਲ ਮੀਟਿੰਗ

ਪਟਿਆਲਾ: ਐਨਸੀਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਐਸ.ਐਮ.ਓ ਨਾਲ ਮੀਟਿੰਗ

ਪਟਿਆਲਾ: ਐਨਸੀਡੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਐਸ.ਐਮ.ਓ ਨਾਲ ਮੀਟਿੰਗ

ਪਟਿਆਲਾ 6 ਜਨਵਰੀ () ਸਿਵਲ ਸਰਜਨ ਪਟਿਆਲਾ ਡਾ: ਜਸਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਬਲਕਾਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ, ਨਿਯੰਤਰਣ ਅਤੇ ਸਕਰੀਨਿੰਗ ਵਿੱਚ ਤੇਜ਼ੀ ਲਿਆਉਣ ਲਈ ਐਨ.ਸੀ.ਡੀ ਪ੍ਰੋਗਰਾਮ ਬਾਰੇ ਚਰਚਾ ਕੀਤੀ ਗਈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਐਨਸੀਡੀ ਪ੍ਰੋਗਰਾਮ ਤਹਿਤ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਦਾ ਸਮੇਂ ਸਿਰ ਪਤਾ ਲਗਾਉਣ ਅਤੇ ਇਲਾਜ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਿਮਾਰੀਆਂ ਹੌਲੀ-ਹੌਲੀ ਵਧਦੀਆਂ ਹਨ ਅਤੇ ਸਮੇਂ ਸਿਰ ਜਾਂਚ ਨਾਲ ਇਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਉਹ ਆਮ ਲੋਕਾਂ ਨੂੰ ਐਨ.ਸੀ.ਡੀਜ਼ ਬਾਰੇ ਜਾਗਰੂਕ ਕਰਨ ਅਤੇ 30 ਸਾਲ ਦੀ ਉਮਰ ਤੋਂ ਬਾਅਦ ਵਿਅਕਤੀ ਦੀ ਨਿਯਮਤ ਜਾਂਚ ਅਤੇ ਫਾਲੋਅੱਪ ਯਕੀਨੀ ਬਣਾਉਣ। ਉਨ੍ਹਾਂ ਨੇ ਸਹੀ ਰਿਕਾਰਡ ਰੱਖਣ ਅਤੇ ਰਿਪੋਰਟ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕੇਂਦਰਾਂ ਦੇ ਨਾਲ-ਨਾਲ ਓਪੀਡੀ ਵਿੱਚ ਆਉਣ ਵਾਲੇ ਹਰੇਕ ਮਰੀਜ਼ ਦੀ ਐਨਸੀਡੀ ਲਈ ਜਾਂਚ ਕੀਤੀ ਜਾਣੀ ਚਾਹੀਦੀ ਹੈ। ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਬਿਮਾਰੀਆਂ ਦੀ ਜਲਦੀ ਪਛਾਣ ਕਰਕੇ ਉਨ੍ਹਾਂ ਨੂੰ ਸਹੀ ਥਾਂ ‘ਤੇ ਰੈਫਰ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰੀਤਿਕਾ ਗਰੋਵਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੀਰ ਕੌਰ ਅਤੇ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ ਹਾਜ਼ਰ ਸਨ।

Leave a Reply

Your email address will not be published. Required fields are marked *