ਪਟਿਆਲਾ : ਖਿਡਾਰੀਆਂ ਨੇ ਭਾਂਖਰ ਦੇ ਸਰਕਾਰੀ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ

ਪਟਿਆਲਾ : ਖਿਡਾਰੀਆਂ ਨੇ ਭਾਂਖਰ ਦੇ ਸਰਕਾਰੀ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ

ਪਟਿਆਲਾ : ਖਿਡਾਰੀਆਂ ਨੇ ਭਾਂਖਰ ਦੇ ਸਰਕਾਰੀ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ

ਪਟਿਆਲਾ, 30 ਨਵੰਬਰ:

ਭਾਂਖਰ ਦੇ ਪੀ.ਐਮ ਸ੍ਰੀ ਸਸਸ ਸਕੂਲ ਦੇ ਇੰਚਾਰਜ ਅਤੇ ਸਰੀਰਕ ਸਿੱਖਿਆ ਦੇ ਲੈਕਚਰਾਰ ਸ਼ਸ਼ੀਮਾਨ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ, ਰਾਜ ਪੱਧਰ, ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਾਫਟਬਾਲ, ਬੇਸਬਾਲ ਅਤੇ ਅਥਲੈਟਿਕਸ ‘ਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇੱਥੇ ਦੱਸਣਾ ਬਣਦਾ ਹੈ ਕਿ ਅਰਮਾਨ ਸਿੰਘ ਅਤੇ ਮਨਿੰਦਰ ਸਿੰਘ ਦੋਵਾਂ ਨੂੰ ਸਰਵੋਤਮ ਖਿਡਾਰੀ ਐਲਾਨਿਆ ਗਿਆ। ਦੋਵਾਂ ਖਿਡਾਰੀਆਂ ਨੂੰ 1100 ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਖਿਡਾਰੀਆਂ ਨੂੰ ਪਿੰਡ ਦੀ ਪੰਚਾਇਤ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਅਤੇ ਇਸ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਮੀਲ ਖਾਨ ਨੇ ਵੀ ਖਿਡਾਰੀਆਂ ਅਤੇ ਸਮੂਹ ਸਟਾਫ਼ ਨੂੰ ਉਨ੍ਹਾਂ ਦੇ ਚੰਗੇ ਪ੍ਰਦਰਸ਼ਨ ਲਈ ਵਧਾਈ ਦਿੱਤੀ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਸਤਵਿੰਦਰ ਸਿੰਘ ਸ਼ੈਲੀ, ਇੰਦਰਜੀਤ ਕੌਰ, ਅਜੈ ਕਾਂਤ ਅਤੇ ਸਮੂਹ ਸਟਾਫ਼ ਹਾਜ਼ਰ ਸੀ |

Leave a Reply

Your email address will not be published. Required fields are marked *