Site icon Geo Punjab

ਪਟਿਆਲਾ: ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ

ਪਟਿਆਲਾ: ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ

ਪਟਿਆਲਾ: ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ

ਪਟਿਆਲਾ, 23 ਦਸੰਬਰ:

26 ਜਨਵਰੀ 2026 ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਦੇਸ਼ ਦੇ ਗਣਤੰਤਰ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਮਾਗਮ ਦੀਆਂ ਤਿਆਰੀਆਂ ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ।

ਇਸ ਦੌਰਾਨ ਏ.ਡੀ.ਸੀ. ਨੇ ਵੱਖ-ਵੱਖ ਕੰਮਾਂ ਲਈ ਕਮੇਟੀਆਂ ਦਾ ਗਠਨ ਕਰਦਿਆਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਹ ਇੱਕ ਮਹੱਤਵਪੂਰਨ ਸਮਾਗਮ ਹੈ, ਇਸ ਲਈ ਇਸ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਸਮੁੱਚੇ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ।

ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਮਾਗਮ ਲਈ ਗਿੱਧੇ ਅਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਸਮੇਤ ਸਕੂਲੀ ਵਿਦਿਆਰਥੀਆਂ ਲਈ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਲਈ ਕਿਹਾ | ਉਨ੍ਹਾਂ ਪੋਲੋ ਗਰਾਊਂਡ ਵਿਖੇ ਸੱਭਿਆਚਾਰਕ ਪ੍ਰੋਗਰਾਮ, ਪੁਲਿਸ, ਆਈ.ਟੀ.ਬੀ.ਪੀ., ਹੋਮ ਗਾਰਡਜ਼, ਐਨ.ਸੀ.ਸੀ., ਰੈੱਡ ਕਰਾਸ, ਸਕਾਊਟ ਗਾਈਡਾਂ ਦੀ ਪਰੇਡ ਰਿਹਰਸਲ ਲਈ ਵੀ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Exit mobile version