ਪਟਿਆਲਾ: ਗੁਰਦੁਆਰਾ ਸ੍ਰੀ ਦੂਖ ਨਿਵਾਰਨ ਨੇੜੇ ਇੱਕ ਕੁਆਰਟਰ ਵਿੱਚ ਬੀਤੀ ਦੇਰ ਰਾਤ ਇੱਕ ਔਰਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦੋਂਕਿ ਉਸ ਦਾ ਪੁੱਤਰ ਇਸ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਸਤਵਿੰਦਰ ਕੌਰ (47) ਅਤੇ ਉਸ ਦੇ ਪੁੱਤਰ ਮਨਪ੍ਰੀਤ ਸਿੰਘ (25) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਉਨ੍ਹਾਂ ਦੇ ਨੇੜਲੇ ਗੁਆਂਢੀਆਂ ਨੇ ਦੋਵਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚਾਇਆ। ਮੁੱਢਲੀ ਜਾਂਚ ਦੌਰਾਨ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਲੜਕੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵੀਡੀਓ