ਪਟਿਆਲਾ: ਗੇਟ ਨੰਬਰ 21 ਤੋਂ ਲਹਿਲ ਕਲੋਨੀ ਤੱਕ ਅੱਪਰ ਮਾਲ ਰੋਡ ਦੀ ਮੁਰੰਮਤ ਦਾ ਕੰਮ ਜਾਰੀ

ਪਟਿਆਲਾ: ਗੇਟ ਨੰਬਰ 21 ਤੋਂ ਲਹਿਲ ਕਲੋਨੀ ਤੱਕ ਅੱਪਰ ਮਾਲ ਰੋਡ ਦੀ ਮੁਰੰਮਤ ਦਾ ਕੰਮ ਜਾਰੀ

ਪਟਿਆਲਾ: ਗੇਟ ਨੰਬਰ 21 ਤੋਂ ਲਹਿਲ ਕਲੋਨੀ ਤੱਕ ਅੱਪਰ ਮਾਲ ਰੋਡ ਦੀ ਮੁਰੰਮਤ ਦਾ ਕੰਮ ਜਾਰੀ

ਪਟਿਆਲਾ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਸਪਲਾਈ ਕਰਨ ਲਈ ਵਿਛਾਈਆਂ ਜਾ ਰਹੀਆਂ ਪਾਈਪ ਲਾਈਨਾਂ ਕਾਰਨ ਸ਼ਹਿਰ ਵਿੱਚ ਪੁੱਟੀਆਂ ਗਈਆਂ ਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਗੇਟ ਨੰਬਰ 21 ਤੋਂ ਲਹਿਲ ਕਲੋਨੀ ਅਤੇ ਅੱਪਰ ਮਾਲ ਰੋਡ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਅਜੀਤ ਨਗਰ ਦੀ ਪਿਛਲੀ ਸੜਕ, ਲੇਡੀ ਫਾਤਿਮਾ ਸਕੂਲ ਰੋਡ, ਡੀਐਲਐਫ ਕਲੋਨੀ ਰੋਡ ਅਤੇ ਝਿੱਲ ਰੋਡ ਤੋਂ ਕੋਹਲੀ ਸਵੀਟ ਤੱਕ ਦੀ ਸੜਕ ਦੀ ਮੁਰੰਮਤ ਦਾ ਕੰਮ ਵੀ ਨਗਰ ਨਿਗਮ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੁੱਟੀਆਂ ਸੜਕਾਂ ਕਾਰਨ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਟਿਆਲਾ ਦਿਹਾਤੀ ਦੇ ਵਿਧਾਇਕ ਬਲਬੀਰ ਸਿੰਘ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਇਨ੍ਹਾਂ ਸੜਕਾਂ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਸਿਹਤ ਮੰਤਰੀ ਡਾ.

ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਪਿਊਸ਼ ਅਗਰਵਾਲ ਨੇ ਦੱਸਿਆ ਕਿ ਪਾਣੀ ਦੀ ਪਾਈਪ ਲਾਈਨ ਲਈ ਪੁੱਟੇ ਗਏ 21 ਗੇਟਾਂ ਵਾਲੀ ਸੜਕ ਦੀ 40 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੀ ਜਾ ਰਹੀ ਹੈ। ਇਹ ਮੁਰੰਮਤ ਲਹਿਲ ਚੌਕ ਤੱਕ ਕੀਤੀ ਜਾਵੇਗੀ। ਇਸੇ ਤਰ੍ਹਾਂ ਹਾਡਾ ਸਕਿਨ ਕਲੀਨਿਕ ਤੋਂ ਲੈ ਕੇ ਲੱਖੀਵਾਲਾ ਚੌਕ ਤੱਕ ਅੱਪਰ ਮਾਲ ਰੋਡ ਦੀ ਮੁਰੰਮਤ ਦਾ ਕੰਮ 28 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਜੋ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *