ਪਟਿਆਲਾ: ਚੋਣ ਅਬਜ਼ਰਵਰ ਵਿਨੈ ਬੁਬਲਾਨੀ ਨੇ ਵੋਟਾਂ ਦੀ ਗਿਣਤੀ ਲਈ ਤਾਇਨਾਤ 25 ਮਾਈਕ੍ਰੋ ਅਬਜ਼ਰਵਰਾਂ ਨਾਲ ਮੀਟਿੰਗ ਕੀਤੀ।

ਪਟਿਆਲਾ: ਚੋਣ ਅਬਜ਼ਰਵਰ ਵਿਨੈ ਬੁਬਲਾਨੀ ਨੇ ਵੋਟਾਂ ਦੀ ਗਿਣਤੀ ਲਈ ਤਾਇਨਾਤ 25 ਮਾਈਕ੍ਰੋ ਅਬਜ਼ਰਵਰਾਂ ਨਾਲ ਮੀਟਿੰਗ ਕੀਤੀ।

ਪਟਿਆਲਾ: ਚੋਣ ਅਬਜ਼ਰਵਰ ਵਿਨੈ ਬੁਬਲਾਨੀ ਨੇ ਵੋਟਾਂ ਦੀ ਗਿਣਤੀ ਲਈ ਤਾਇਨਾਤ 25 ਮਾਈਕ੍ਰੋ ਅਬਜ਼ਰਵਰਾਂ ਨਾਲ ਮੀਟਿੰਗ ਕੀਤੀ।

ਪਟਿਆਲਾ, 15 ਦਸੰਬਰ:

ਪਟਿਆਲਾ ਜ਼ਿਲ੍ਹੇ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਆਮ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਅਤੇ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ 17 ਦਸੰਬਰ ਨੂੰ ਇਨ੍ਹਾਂ ਵੋਟਾਂ ਦੀ ਗਿਣਤੀ ਲਈ ਤਾਇਨਾਤ ਮਾਈਕਰੋ ਅਬਜ਼ਰਵਰਾਂ ਨਾਲ ਮੀਟਿੰਗ ਕਰਕੇ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਉਨ੍ਹਾਂ ਨਾਲ ਏ.ਡੀ.ਸੀ.(ਦਿਹਾਤੀ ਵਿਕਾਸ ਅਫ਼ਸਰ)-ਮਨਜੀਤ ਸਿੰਘ ਮਾਨ ਵੀ ਹਾਜ਼ਰ ਸਨ।

ਵਿਨੈ ਬੁਬਲਾਨੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਵੋਟਾਂ ਦੀ ਗਿਣਤੀ ‘ਤੇ ਨਿਗਰਾਨੀ ਰੱਖਣ ਲਈ ਤਾਇਨਾਤ ਸਾਰੇ 25 ਮਾਈਕ੍ਰੋ ਅਬਜ਼ਰਵਰ ਨਿਰਪੱਖ ਅਤੇ ਆਜ਼ਾਦ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਚੋਣ ਅਬਜ਼ਰਵਰ ਦੀਆਂ ਅੱਖਾਂ ਅਤੇ ਕੰਨਾਂ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਗਿਣਤੀ ਦਾ ਸਮੁੱਚਾ ਕੰਮ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਿਗਰਾਨੀ ਰੱਖੀ ਜਾਵੇ।

ਇਸ ਦੌਰਾਨ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਮਾਸਟਰ ਟਰੇਨਰ ਨਰਿੰਦਰ ਸਿੰਘ ਢੀਂਡਸਾ ਵੱਲੋਂ ਇਨ੍ਹਾਂ ਮਾਈਕ੍ਰੋ ਅਬਜ਼ਰਵਰਾਂ ਨੂੰ ਦਿੱਤੀ ਗਈ ਸਿਖਲਾਈ ਦਾ ਜਾਇਜ਼ਾ ਲਿਆ। ਏਡੀਸੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਲਈ ਸਾਰੇ 10 ਗਿਣਤੀ ਕੇਂਦਰਾਂ ’ਤੇ ਦੋ ਮਾਈਕ੍ਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।

Leave a Reply

Your email address will not be published. Required fields are marked *