ਪਟਿਆਲਾ: ਅੱਜ ਦੀ ਵੱਡੀ ਖ਼ਬਰ ਪਟਿਆਲਾ ਦੇ ਰੇਲਵੇ ਸਟੇਸ਼ਨ ਨੇੜੇ ਤੋਂ ਆ ਰਹੀ ਹੈ ਕਿ ਬੀਤੀ ਰਾਤ ਮਾਮੂਲੀ ਝਗੜੇ ਨੂੰ ਲੈ ਕੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (35) ਵਾਸੀ ਪਿੰਡ ਚੋਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪਟਿਆਲਾ ਰੇਲਵੇ ਸਟੇਸ਼ਨ ਨੇੜੇ ਠੇਕੇ ‘ਤੇ ਆਇਆ ਸੀ, ਜਿੱਥੇ ਉਸ ਦੇ 2 ਸਾਥੀ ਵੀ ਮੌਜੂਦ ਸਨ। ਮਨੋਹਰ ਲਾਲ ਖੱਟਰ ਦਾ SYL ‘ਤੇ ਵੱਡਾ ਬਿਆਨ, ਪੰਜਾਬ ‘ਚ ਸਿਆਸਤ D5 Channel Punjabi ਇਸੇ ਦੌਰਾਨ ਉਨ੍ਹਾਂ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਤੇ ਤਸ਼ੱਦਦ ‘ਚ ਇਕ ਵਿਅਕਤੀ ਨੇ ਦਵਿੰਦਰ ਸਿੰਘ ਦੇ ਢਿੱਡ ‘ਚ ਕੋਈ ਤਿੱਖੀ ਚੀਜ਼ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਐਚ.ਓ ਅਮਨਦੀਪ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।