ਅੱਪਡੇਟ ਪੰਜਾਬ ਵੱਲੋਂ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ
ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਦੇ ਪ੍ਰਦਰਸ਼ਨ ਦੌਰਾਨ ਭਾਰੀ ਹੰਗਾਮਾ ਹੋਇਆ। ਪ੍ਰਦਰਸ਼ਨ ਨੂੰ ਲੈ ਕੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਹਿੰਦੂ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਲੈ ਕੇ ਸਿੱਖ ਜਥੇਬੰਦੀਆਂ ਨਾਰਾਜ਼ ਹਨ। ਹਿੰਦੂ ਸਮੂਹਾਂ ਨੇ ਖਾਲਿਸਤਾਨ ਵਿਰੁੱਧ ਮਾਰਚ ਕੀਤਾ ਸੀ। ਪੁਲਿਸ ਨੂੰ ਹਵਾ ਵਿੱਚ ਗੋਲੀ ਚਲਾਉਣੀ ਪਈ। ਪਟਿਆਲਾ ‘ਚ ਮਾਤਾ ਕਾਲੀ ਦੇਵੀ ਮੰਦਿਰ ਨੇੜੇ ਤਣਾਅ ਵੱਧ ਗਿਆ। ਸ਼ਿਵ ਸੈਨਾ ਨੇ ਪਟਿਆਲਾ ‘ਚ ਖਾਲਿਸਤਾਨ ਖਿਲਾਫ ਮਾਰਚ ਕੱਢਿਆ ਸੀ, ਜਿਸ ਕਾਰਨ ਹਾਲਾਤ ਹੋਰ ਵਿਗੜ ਗਏ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਲਈ ਮਾਰਚ ਕਰ ਰਹੇ ਸੀ ਕਿਉਂਕਿ ਪੰਜਾਬ ਵਿੱਚ ਅਜਿਹਾ ਕੁਝ ਨਹੀਂ ਹੈ।
ਪੁਲਸ ਨੇ ਦੱਸਿਆ ਕਿ ਸਥਿਤੀ ‘ਤੇ ਕਾਬੂ ਪਾ ਲਿਆ ਗਿਆ ਹੈ। ਫਿਲਹਾਲ ਸਥਿਤੀ ਕਾਬੂ ਹੇਠ ਹੈ। ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਵਿੱਚ ਹਮੇਸ਼ਾ ਭਾਈਚਾਰਾ ਰਿਹਾ ਹੈ। ਪਰ ਕੁਝ ਲੋਕ ਮਾਹੌਲ ਖਰਾਬ ਕਰਨ ਲੱਗੇ ਹੋਏ ਹਨ।
ਅੱਪਡੇਟ ਪੰਜਾਬ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਾ ਹੈ।
ਹਿੰਦੂ ਜਥੇਬੰਦੀਆਂ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਕਈ ਖਾਲਿਸਤਾਨੀ ਧੜੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਹਿੰਦੂ ਜਥੇਬੰਦੀਆਂ ਦਾ ਕਹਿਣਾ ਹੈ ਕਿ ਵਿਦੇਸ਼ ਵਿੱਚ ਬੈਠਾ ਪੰਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਦੂਜੇ ਪਾਸੇ ਸਿੱਖ ਜਥੇਬੰਦੀਆਂ ਕਹਿ ਰਹੀਆਂ ਹਨ ਕਿ ਇਸ ਨੂੰ ਸਾਡੇ ਨਾਲ ਨਾ ਜੋੜਿਆ ਜਾਵੇ। ਪਟਿਆਲਾ ਵਿੱਚ ਪੁਲੀਸ ਨੇ ਸਥਿਤੀ ਨੂੰ ਕਾਬੂ ਕਰ ਲਿਆ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਕੌਮ ਦਾ ਕੋਈ ਵਿਗਾੜ ਨਹੀਂ ਸਕਦਾ। ਹਿੰਦੂਆਂ ਨਾਲ ਸਾਡੇ ਚੰਗੇ ਸਬੰਧ ਹਨ। ਖਾਲਿਸਤਾਨ ਦੇ ਨਾਂ ‘ਤੇ ਪੰਜਾਬ ਦਾ ਮਾਹੌਲ ਖਰਾਬ ਨਾ ਕੀਤਾ ਜਾਵੇ। ਪ੍ਰਸ਼ਾਸਨ ਨੂੰ ਅਜਿਹੇ ਮਾਰਚਾਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ। ਜੋ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜ ਰਹੇ ਹਨ। ਪੁਲੀਸ ਨੇ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਕਰ ਦਿੱਤਾ ਹੈ।
The post ਪਟਿਆਲਾ ‘ਚ ਹਾਲਾਤ ਕਾਬੂ, ਪੁਲਸ ਨੂੰ ਕਰਨੀ ਪਈ ਹਵਾ ‘ਚ ਫਾਇਰਿੰਗ, ਪੁਲਸ ਨੇ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਕੀਤਾ appeared first on
