ਪਟਿਆਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ

ਪਟਿਆਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ

ਪਟਿਆਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ

ਪਟਿਆਲਾ, 11 ਨਵੰਬਰ:

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ। ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਸਕੂਲ ਆਫ ਲਾਅ ਐਂਡ ਇੰਟਰਡਿਸਿਪਲਨਰੀ ਸਟੱਡੀਜ਼, ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਨਾਲ ਵੈਬੀਨਾਰ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵੱਲੋਂ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਗਿਆ। ਨਗਰ ਦੀ ਮੈਂਬਰ ਸਕੱਤਰ ਨਵਜੋਤ ਕੌਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਅਵਤਾਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ | ਅਮਨਦੀਪ ਕੰਬੋਜ ਨੇ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਸੰਬੋਧਨ ਕਰਦਿਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ |

ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨਾਲ ਆਯੋਜਿਤ ਵੈਬੀਨਾਰ ਦੌਰਾਨ ਵਾਈਸ ਚਾਂਸਲਰ ਡਾ: ਰਤਨ ਸਿੰਘ, ਪੰਜਾਬ ਯੂਨੀਵਰਸਿਟੀ ਦੇ ਸੀਨੀਅਰ ਰਿਸਰਚ ਫੈਲੋ ਪਲਵੀ ਭਾਰਦਵਾਜ ਅਤੇ ਐਸੋਸੀਏਟ ਡੀਨ ਅਕਾਦਮਿਕ ਡਾ: ਅਮਿਤੋਜ ਸਿੰਘ ਨੇ ਵੀ ਸੰਬੋਧਨ ਕੀਤਾ। ਜਦਕਿ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਸੈਮੀਨਾਰ ਦੌਰਾਨ ਅਭਿਨੰਦਨ ਬਸੀ ਸਮੇਤ ਪੈਨਲ ਵਕੀਲ ਰਵਿੰਦਰ ਕੌਰ ਜੱਸੜ ਅਤੇ ਪਰਮਵੀਰ ਸਿੰਘ ਨੇ ਵੀ ਸੰਬੋਧਨ ਕੀਤਾ |

Leave a Reply

Your email address will not be published. Required fields are marked *