ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀਆਂ ਦੀਆਂ ਵੋਟਾਂ ਦੀ ਗਿਣਤੀ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ |

ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀਆਂ ਦੀਆਂ ਵੋਟਾਂ ਦੀ ਗਿਣਤੀ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ |

ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀਆਂ ਦੀਆਂ ਵੋਟਾਂ ਦੀ ਗਿਣਤੀ ਸ਼ਾਂਤਮਈ ਢੰਗ ਨਾਲ ਸੰਪੰਨ ਹੋਈ |

– ਚੋਣ ਅਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਗਿਣਤੀ ਕੇਂਦਰਾਂ ਦਾ ਨਿਰੀਖਣ

– ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ‘ਤੇ ਵੋਟਰਾਂ ਅਤੇ ਉਮੀਦਵਾਰਾਂ ਸਮੇਤ ਚੋਣ ਅਮਲੇ ਦਾ ਧੰਨਵਾਦ ਕੀਤਾ |

– ਡੀਆਈਜੀ ਕੁਲਦੀਪ ਸਿੰਘ ਚਾਹਲ, ਐਸਐਸਪੀ ਸਰਤਾਜ ਸਿੰਘ ਚਾਹਲ ਅਤੇ ਸਾਰੇ ਐਸਪੀਜ਼ ਨੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ।

ਪਟਿਆਲਾ, 17 ਦਸੰਬਰ:

ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਅਤੇ ਜ਼ਿਲ੍ਹੇ ਦੀਆਂ 10 ਪੰਚਾਇਤ ਕਮੇਟੀਆਂ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਦੇਰ ਰਾਤ ਤੱਕ ਸ਼ਾਂਤੀਪੂਰਵਕ ਮੁਕੰਮਲ ਹੋ ਗਈ ਹੈ। ਇਸ ਦੌਰਾਨ ਚੋਣ ਅਬਜ਼ਰਵਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਨਾਭਾ ਅਤੇ ਪਟਿਆਲਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਗਿਣਤੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਸਾਰੇ ਕੇਂਦਰਾਂ ‘ਤੇ ਮਾਈਕ੍ਰੋ ਅਬਜ਼ਰਵਰ ਪੂਰੀ ਪ੍ਰਕਿਰਿਆ ‘ਤੇ ਪੂਰੀ ਨਿਗਰਾਨੀ ਰੱਖ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਅਤੇ ਏ.ਡੀ.ਸੀ.(ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਅਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਵਿਜੇ ਸਿੰਘ ਵੱਲੋਂ ਕੀਤਾ ਗਿਆ।

ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵੋਟਰਾਂ, ਸਮੂਹ ਚੋਣ ਅਮਲੇ, ਅਧਿਕਾਰੀਆਂ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਗਿਣਤੀ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਦੌਰਾਨ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਨੇ ਪੂਰਾ ਸਹਿਯੋਗ ਦਿੱਤਾ ਹੈ ਅਤੇ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ।

ਗਿਣਤੀ ਦੌਰਾਨ ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਪਟਿਆਲਾ ਦੇ ਸਮੂਹ ਐਸ.ਪੀਜ਼ ਨੇ ਖੁਦ ਨਿਗਰਾਨੀ ਕੀਤੀ। ਜਦੋਂ ਕਿ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਸਮੁੱਚੀ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚੜ੍ਹੀ।

ਹੁਣ ਤੱਕ ਦੇ ਨਤੀਜੇ

ਰਾਜਪੁਰਾ ਬਲਾਕ ਸੰਮਤੀ ਦੇ ਰਿਟਰਨਿੰਗ ਅਫ਼ਸਰ ਨਮਨ ਮਾਰਕਣ ਨੇ ਦੱਸਿਆ ਕਿ ਰਾਜਪੁਰਾ ਬਲਾਕ ਦੇ 15 ਜ਼ੋਨਾਂ ਵਿੱਚੋਂ 6 ਆਮ ਆਦਮੀ ਪਾਰਟੀ, 8 ਕਾਂਗਰਸ ਅਤੇ 1 ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 1 ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ।

ਸਨੌਰ ਦੇ ਐਸਡੀਐਮ ਦੁਧਨਸਾਧਨ ਅਤੇ ਆਰ.ਓ. ਸੁਖਪਾਲ ਸਿੰਘ ਨੇ ਦੱਸਿਆ ਕਿ ਸਨੂਰ ਬਲਾਕ ਦੇ 19 ਜ਼ੋਨਾਂ ਵਿੱਚ 14 ਆਮ ਆਦਮੀ ਪਾਰਟੀ ਦੇ ਉਮੀਦਵਾਰ, 2 ਕਾਂਗਰਸੀ ਅਤੇ 3 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ, ਜਦਕਿ ਜ਼ਿਲ੍ਹਾ ਪ੍ਰੀਸ਼ਦ ਦੇ 2 ਜ਼ੋਨਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ।

ਭੁਨਰਹੇੜੀ ਬਲਾਕ ਰਿਟਰਨਿੰਗ ਅਫ਼ਸਰ-ਕਮ-ਅਮ.ਡੀ. ਪੀਆਰਟੀਸੀ ਨਵਦੀਪ ਕੁਮਾਰ ਨੇ ਦੱਸਿਆ ਕਿ ਭੁਨਰਹੇੜੀ ਬਲਾਕ ਦੇ 19 ਜ਼ੋਨਾਂ ਵਿੱਚੋਂ 15 ਆਮ ਆਦਮੀ ਪਾਰਟੀ, 2 ਕਾਂਗਰਸ, 1 ਸ਼ੋ੍ਰਮਣੀ ਅਕਾਲੀ ਦਲ ਅਤੇ 1 ਆਜ਼ਾਦ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਦੇ 2 ਜ਼ੋਨਾਂ ਵਿੱਚ ਜੇਤੂ ਰਹੇ ਹਨ।

Leave a Reply

Your email address will not be published. Required fields are marked *