Site icon Geo Punjab

ਪਟਿਆਲਾ: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ

ਪਟਿਆਲਾ: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ

ਪਟਿਆਲਾ: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ

ਬਲਬੀਰ ਸਿੰਘ ਨੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ

ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ‘ਤੇ ਮੋਹਰ ਲਗਾਈ : ਡਾ ਬਲਬੀਰ ਸਿੰਘ

ਨੇ ਕਿਹਾ ਕਿ ਹੁਣ ਵਿਕਾਸ ਕਾਰਜ ਪਹਿਲਾਂ ਨਾਲੋਂ ਦਸ ਗੁਣਾ ਤੇਜ਼ ਹੋਣਗੇ

ਪਟਿਆਲਾ, 18 ਦਸੰਬਰ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਪੰਜਾਬ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਸ ਜਿੱਤ ਰਾਹੀਂ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਡਾ: ਬਲਬੀਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਇਸ ਫੈਸਲੇ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਲੋਕ ਵਿਕਾਸ, ਇਮਾਨਦਾਰੀ ਅਤੇ ਲੋਕ ਹਿੱਤਾਂ ਦੀ ਰਾਜਨੀਤੀ ਨਾਲ ਖੜੇ ਹਨ।

ਚੋਣਾਂ ‘ਚ ਜਿੱਤ ਦੀ ਖੁਸ਼ੀ ‘ਚ ਡਾ: ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਵੇਂ ਚੁਣੇ ਗਏ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਜ਼ਿੰਮੇਵਾਰੀ ਵੱਧ ਗਈ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਸਾਡਾ ਪਹਿਲਾ ਫਰਜ਼ ਹੈ। ਉਨ੍ਹਾਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਹੋਰ ਵੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਤਿੰਨ ਪਾਰਟੀਆਂ ਕਾਂਗਰਸ ਪਾਰਟੀ, ਅਕਾਲੀ ਦਲ ਅਤੇ ਭਾਜਪਾ ਨੇ ਮਿਲ ਕੇ ਆਮ ਆਦਮੀ ਪਾਰਟੀ ਵਿਰੁੱਧ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਬਾਵਜੂਦ ਉਹ ਆਮ ਆਦਮੀ ਪਾਰਟੀ ਨੂੰ ਜਿੱਤਣ ਤੋਂ ਨਹੀਂ ਰੋਕ ਸਕੇ | ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਹੁਣ ਪੁਰਾਣੀ ਰਾਜਨੀਤੀ ਨੂੰ ਨਕਾਰ ਚੁੱਕੇ ਹਨ ਅਤੇ ਨਵੀਂ ਸੋਚ ਨਾਲ ਅੱਗੇ ਵਧਣਾ ਚਾਹੁੰਦੇ ਹਨ।

ਡਾ: ਬਲਬੀਰ ਸਿੰਘ ਨੇ ਕਿਹਾ ਕਿ ਹੁਣ ਸਰਕਾਰ ਪਹਿਲਾਂ ਨਾਲੋਂ ਦਸ ਗੁਣਾ ਵੱਧ ਜੋਸ਼ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਨੂੰ 10 ਲੱਖ ਦੀ ਬੀਮਾ ਸਿਹਤ ਸਹੂਲਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸੜਕਾਂ ਬਣਾਉਣ, ਝੌਂਪੜੀਆਂ ਦੀ ਸਫ਼ਾਈ, ਸਾਫ਼-ਸੁਥਰੇ ਹਸਪਤਾਲ, ਮੁਫ਼ਤ ਦਵਾਈਆਂ, ਜ਼ੀਰੋ ਬਿਜਲੀ ਬਿੱਲ, ਸੜਕਾਂ ਦੀ ਮੁਰੰਮਤ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ​​ਕਰਨ ਲਈ ਠੋਸ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਤਰਜੀਹ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਭਰੋਸੇ ‘ਤੇ ਖਰਾ ਉਤਰਦਿਆਂ ਵਿਕਾਸ ਦੇ ਨਵੇਂ ਮਾਪਦੰਡ ਤੈਅ ਕਰੇਗੀ।

ਡਾ: ਬਲਬੀਰ ਸਿੰਘ ਨੇ ਅੰਤ ਵਿੱਚ ਦੁਹਰਾਇਆ ਕਿ ਇਹ ਜਿੱਤ ਸਿਰਫ਼ ਪਾਰਟੀ ਦੀ ਹੀ ਨਹੀਂ, ਸਗੋਂ ਪੰਜਾਬ ਦੇ ਹਰ ਨਾਗਰਿਕ ਦੀ ਹੈ। ਇਸ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਜਸਬੀਰ ਸਿੰਘ ਗਾਂਧੀ, ਸੁਰੇਸ਼ ਰਾਏ, ਜੈ ਸ਼ੰਕਰ ਅਤੇ ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚ, ਸਰਪੰਚ ਹਾਜ਼ਰ ਸਨ।

Exit mobile version