ਪਟਿਆਲਾ: ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਪਲੇਸਮੈਂਟ ਕੈਂਪ 21 ਨੂੰ
ਪਟਿਆਲਾ 19 ਨਵੰਬਰ:
ਡਾਟਾ ਐਂਟਰੀ ਅਤੇ ਡੀਐਸਡੀ ਆਪਰੇਟਰ (ਡੋਰ ਸਟੈਪ ਡਿਲੀਵਰੀ ਸਰਵਿਸਿਜ਼) ਦੀਆਂ ਅਸਾਮੀਆਂ ਭਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਸਕਿੱਲ ਡਿਵੈਲਪਮੈਂਟ ਐਂਡ ਟਰੇਨਿੰਗ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਟੈਰੇਸਿਸ ਟੈਕਨਾਲੋਜੀਜ਼ ਲਿਮਟਿਡ (ਪੰਜਾਬ ਸੇਵਾ ਕੇਂਦਰ) ਦੇ ਰੁਜ਼ਗਾਰਦਾਤਾ ਵੱਲੋਂ ਡਾਟਾ ਐਂਟਰੀ ਅਤੇ ਡੀ.ਐਸ.ਡੀ. ਆਪਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਨੂੰ ਸੱਦਾ ਦਿੱਤਾ ਜਾਂਦਾ ਹੈ। ਇਨ੍ਹਾਂ ਅਸਾਮੀਆਂ ਲਈ ਸਿਰਫ਼ ਪੁਰਸ਼ ਉਮੀਦਵਾਰ ਜਿਨ੍ਹਾਂ ਕੋਲ ਵਿਦਿਅਕ ਯੋਗਤਾ ਗ੍ਰੈਜੂਏਸ਼ਨ (ਕਿਸੇ ਵੀ ਸਟ੍ਰੀਮ ਵਿੱਚ), ਅੰਗਰੇਜ਼ੀ ਟਾਈਪਿੰਗ ਸਪੀਡ 30 ਸ਼ਬਦ ਪ੍ਰਤੀ ਮਿੰਟ ਅਤੇ 120 ਘੰਟੇ ਦਾ ਕੰਪਿਊਟਰ ਕੋਰਸ ਲਾਜ਼ਮੀ ਹੈ। ਇਸ ਤੋਂ ਇਲਾਵਾ, ਬਿਨੈਕਾਰ ਕੋਲ ਆਪਣੇ ਦੋ ਪਹੀਆ ਵਾਹਨ ਦੇ ਨਾਲ DSD ਆਪਰੇਟਰ (ਡੋਰ ਸਟੈਪ ਡਿਲਿਵਰੀ ਸਰਵਿਸਿਜ਼) ਲਈ ਡਰਾਈਵਿੰਗ ਲਾਇਸੈਂਸ ਵੀ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 21-42 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੇ ਸਾਰੇ ਅਸਲ ਯੋਗਤਾ ਸਰਟੀਫਿਕੇਟਾਂ, ਆਪਣੀਆਂ ਫੋਟੋ ਕਾਪੀਆਂ ਅਤੇ ਰਿਜ਼ਿਊਮ ਸਮੇਤ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਬਲਾਕ ਡੀ, ਪਟਿਆਲਾ ਵਿਖੇ ਪਹੁੰਚਣ। ਇਸ ਪਲੇਸਮੈਂਟ ਕੈਂਪ ਲਈ ਕੋਈ TA/DA ਨਹੀਂ ਹੈ। ਮੁਲਾਕਾਤ ਨਹੀਂ ਕੀਤੀ ਜਾਵੇਗੀ।

