ਪਟਿਆਲਾ: ਜੀਵਨਜੋਤ ਪ੍ਰੋਜੈਕਟ ਤਹਿਤ ਤਿੰਨ ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ

ਪਟਿਆਲਾ: ਜੀਵਨਜੋਤ ਪ੍ਰੋਜੈਕਟ ਤਹਿਤ ਤਿੰਨ ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ

ਪਟਿਆਲਾ: ਜੀਵਨਜੋਤ ਪ੍ਰੋਜੈਕਟ ਤਹਿਤ ਤਿੰਨ ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ

ਪਟਿਆਲਾ, 2 ਜਨਵਰੀ:

ਅੱਜ ਭੀਖ ਮੰਗਣ ਵਾਲੇ ਤਿੰਨ ਹੋਰ ਬੱਚਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੀਵਨਜੋਤ ਪ੍ਰੋਜੈਕਟ ਤਹਿਤ ਬਚਾ ਲਿਆ ਗਿਆ। ਇਹ ਆਪ੍ਰੇਸ਼ਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਪੁਲਿਸ ਟੀਮ ਦਾ ਵੀ ਸ਼ਲਾਘਾਯੋਗ ਸਹਿਯੋਗ ਰਿਹਾ |

ਬਚਾਏ ਗਏ ਤਿੰਨਾਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੇ ਭਵਿੱਖ ਸਬੰਧੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ।

ਅਧਿਕਾਰੀਆਂ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ, ਸਿੱਖਿਆ ਅਤੇ ਪੁਨਰਵਾਸ ਸਰਕਾਰ ਦੀ ਤਰਜੀਹ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਵੀ ਬੱਚੇ ਭੀਖ ਮੰਗਦੇ ਜਾਂ ਉਨ੍ਹਾਂ ਦਾ ਸ਼ੋਸ਼ਣ ਹੁੰਦਾ ਦੇਖਿਆ ਜਾਵੇ ਤਾਂ ਉਹ ਤੁਰੰਤ ਸਬੰਧਤ ਵਿਭਾਗ ਜਾਂ ਪੁਲੀਸ ਨੂੰ ਸੂਚਿਤ ਕਰਨ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਭਵਿੱਖ ਦਿੱਤਾ ਜਾ ਸਕੇ।

Leave a Reply

Your email address will not be published. Required fields are marked *