ਪਟਿਆਲਾ: ਜੀ. ਆਰਪੀ ਦੀ ਵਿਸ਼ੇਸ਼ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਖੁਦ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਪਟਿਆਲਾ: ਜੀ. ਆਰਪੀ ਦੀ ਵਿਸ਼ੇਸ਼ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਖੁਦ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਪਟਿਆਲਾ: ਜੀ. ਆਰਪੀ ਦੀ ਵਿਸ਼ੇਸ਼ ਡੀਜੀਪੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਖੁਦ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

-ਰੇਲਵੇ ਪੁਲਿਸ ਨੇ ‘ਨਸ਼ਿਆਂ ਖਿਲਾਫ ਜੰਗ’ ਤਹਿਤ ਪਟਿਆਲਾ ‘ਚ ਕੱਢੀ ਸਾਈਕਲ ਰੈਲੀ

ਪਟਿਆਲਾ, 19 ਦਸੰਬਰ:

ਰੇਲਵੇ ਪੁਲਿਸ ਦੇ ਸਪੈਸ਼ਲ ਡੀਜੀਪੀ ਮੈਡਮ ਸ਼ਸ਼ੀ ਪ੍ਰਭਾ ਦਿਵੇਦੀ ਨੇ ਅੱਜ ਪਟਿਆਲਾ ਸ਼ਹਿਰ ਵਿੱਚ ਸਾਈਕਲ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇੱਕ ਨਿਵੇਕਲੀ ਪਹਿਲ ਕੀਤੀ ਹੈ। ਅੱਜ ਜੀਆਰਪੀ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਨਸ਼ਿਆਂ ਦੀ ਭਿਆਨਕ ਸਮੱਸਿਆ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕੱਢੀ ਗਈ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਡੀ.ਜੀ.ਪੀ.ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਰੇਲਵੇ ਪੁਲੀਸ ਨੇ ਵੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਜੰਗ’ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਆਪਣਾ ਯੋਗਦਾਨ ਪਾਇਆ ਹੈ।

ਸ਼ਸ਼ੀ ਪ੍ਰਭਾ ਦਿਵੇਦੀ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮੰਤਵ ਪੰਜਾਬ ਦੇ ਨੌਜਵਾਨਾਂ ਦੀ ਸਰੀਰਕ ਤੰਦਰੁਸਤੀ ਅਤੇ ਖੇਡਾਂ ਵੱਲ ਰੁਚੀ ਵਧਾਉਣ ਲਈ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ। ਇਹ ਸਾਈਕਲ ਰੈਲੀ ਦਫ਼ਤਰ ਪਟਿਆਲਾ ਤੋਂ ਸ਼ੁਰੂ ਹੋ ਕੇ ਫੁਆਰਾ ਚੌਕ, ਪੋਲੋ ਗਰਾਊਂਡ ਰੋਡ, ਮਹਿੰਦਰਾ ਕਾਲਜ, ਐਨਆਈਐਸ ਚੌਕ, ਵਾਈਪੀਐਸ ਚੌਕ ਅਤੇ ਰੇਖੜੀ ਵਾਲਾ ਚੌਕ ਆਦਿ ਤੋਂ ਹੁੰਦੀ ਹੋਈ ਵਾਪਸ ਦਫ਼ਤਰ ਹੈੱਡਕੁਆਰਟਰ ਜੀਆਰਪੀ, ਪੰਜਾਬ ਪੁੱਜੀ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਬੋਲਦਿਆਂ ਡੀਜੀਪੀ ਮੈਡਮ ਸ਼ਸ਼ੀ ਪ੍ਰਭਾ ਦਿਵੇਦੀ ਨੇ ਕਿਹਾ ਕਿ ਨਸ਼ੇ ਇੱਕ ਗੰਭੀਰ ਸਮਾਜਿਕ ਬੁਰਾਈ ਹੈ, ਜਿਸ ਦਾ ਖਾਤਮਾ ਸਾਂਝੇ ਯਤਨਾਂ, ਜਾਗਰੂਕਤਾ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

ਸਾਈਕਲ ਰੈਲੀ ਵਿੱਚ ਜੀ.ਆਰ.ਪੀ., ਯੂਨਿਟ ਅਧਿਕਾਰੀਆਂ, ਜ਼ਿਲ੍ਹਾ ਪੁਲਿਸ, ਪਟਿਆਲਾ ਦੇ ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਦੇ ਨਾਲ-ਨਾਲ ਖਿਡਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਹਥਿਆਰਾਂ ਵਜੋਂ ਉਜਾਗਰ ਕੀਤਾ ਗਿਆ।

Leave a Reply

Your email address will not be published. Required fields are marked *