Site icon Geo Punjab

ਪਟਿਆਲਾ: ਝੰਡਾ ਦਿਵਸ ਫੰਡ ਵਿੱਚੋਂ 6 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਜਾਰੀ-ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ: ਝੰਡਾ ਦਿਵਸ ਫੰਡ ਵਿੱਚੋਂ 6 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਜਾਰੀ-ਵਧੀਕ ਡਿਪਟੀ ਕਮਿਸ਼ਨਰ

<div class&equals;"body-content post-content-wrap">&NewLine;<p>ਪਟਿਆਲਾ&colon; ਝੰਡਾ ਦਿਵਸ ਫੰਡ ਵਿੱਚੋਂ 6 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਜਾਰੀ-ਵਧੀਕ ਡਿਪਟੀ ਕਮਿਸ਼ਨਰ<&sol;p>&NewLine;<&sol;p>&NewLine;<p>ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਵਿੱਚ ਭਲਾਈ ਸਕੀਮਾਂ ਦੀ ਸਮੀਖਿਆ<&sol;p>&NewLine;<&sol;p>&NewLine;<p>ਪਟਿਆਲਾ&comma; 2 ਦਸੰਬਰ&colon;<&sol;p>&NewLine;<&sol;p>&NewLine;<p>ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ &lpar;ਜ&rpar; ਸਿਮਰਪ੍ਰੀਤ ਕੌਰ ਨੂੰ ਟੋਕਨ ਝੰਡਾ ਦੇ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਪਰੰਤ ਉਨ੍ਹਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਹੋਈ &vert; ਇਸ ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ &lpar;ਸੇਵਾ-ਮੁਕਤ&rpar; ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵੱਲੋਂ ਸ਼ਹੀਦ ਸੈਨਿਕਾਂ&comma; ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।<&sol;p>&NewLine;<&sol;p>&NewLine;<p>ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ&comma; ਪਟਿਆਲਾ ਦੀਆਂ ਦੋ ਤਿਮਾਹੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਅਤੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਨਾਲਸਾ ਅਧੀਨ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਥਾਪਿਤ ਕੀਤੇ ਗਏ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਅਤੇ ਬੇਸਿਕ ਕੰਪਿਊਟਰ ਕੋਰਸ&comma; ਮੁਫ਼ਤ ਕਾਨੂੰਨੀ ਸਹਾਇਤਾ ਵਰਗੀਆਂ ਭਲਾਈ ਸਕੀਮਾਂ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ। ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦਾ ਸਾਲ 2026 ਦਾ ਟੇਬਲ ਕੈਲੰਡਰ ਅਤੇ ਡਾਇਰੀ ਲੋਕਾਂ ਸਾਹਮਣੇ ਪੇਸ਼ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੀਆਂ ਸੰਸਥਾਵਾਂ ਅਤੇ ਇਲਾਕਾ ਨਿਵਾਸੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਮੀਟਿੰਗ ਦੇ ਅੰਤ ਵਿੱਚ ਝੰਡਾ ਦਿਵਸ ਫੰਡ ਵਿੱਚੋਂ 06 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਦਿੱਤੇ ਗਏ।<&sol;p>&NewLine;<&sol;p>&NewLine;<&sol;p>&NewLine;<p>ਇਸ ਮੌਕੇ ਕਮਾਂਡਰ ਬਲਜਿੰਦਰ ਵਿਰਕ &lpar;ਸੇਵਾ-ਮੁਕਤ&rpar; ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਪਟਿਆਲਾ&comma; ਕਰਨਲ ਜਸਬੀਰ ਸਿੰਘ &lpar;ਸੇਵਾ-ਮੁਕਤ&rpar; ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ&comma; ਕੈਪਟਨ ਸ਼ੀਤਲ ਕੁਮਾਰ &lpar;ਸੇਵਾ-ਮੁਕਤ&rpar;&comma; ਐਡਵੋਕੇਟ ਸੁਖਵੰਤ ਸਿੰਘ ਘੁੰਮਣ ਅਤੇ ਜ਼ਿਲ੍ਹਾ ਸੈਨਿਕ ਬੋਰਡ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-63216 entry-meta load-static"><&sol;div>&NewLine;<&sol;p><&sol;div>&NewLine;

Exit mobile version