ਪਟਿਆਲਾ: ਟਰੈਕਟਰਾਂ/ਮੋਟਰਸਾਈਕਲਾਂ ਅਤੇ ਹੋਰ ਉਪਕਰਣਾਂ ‘ਤੇ ਖਤਰਨਾਕ ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਦਸੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਸਿਵਲ ਪ੍ਰੋਟੈਕਸ਼ਨ ਕੋਡ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਟਰੈਕਟਰਾਂ/ਮੋਟਰਸਾਈਕਲਾਂ ਅਤੇ ਸਬੰਧਤ ਉਪਕਰਣਾਂ ਦੇ ਖਤਰਨਾਕ ਪ੍ਰਦਰਸ਼ਨ ਵਾਲੇ ਸਟੰਟ ਕਰਨ ਵਾਲੇ ਸੰਗਠਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਫਰਵਰੀ 2026 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਪੱਤਰ ਅਨੁਸਾਰ ਪਿਛਲੇ ਸਮੇਂ ਦੌਰਾਨ ਸੂਬੇ ਵਿੱਚ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਇੱਕ ਨੌਜਵਾਨ ਦੀ ਮੌਤ ਵੀ ਹੋਈ ਹੈ। ਇਸ ਲਈ ਟਰੈਕਟਰਾਂ ਅਤੇ ਇਸ ਨਾਲ ਸਬੰਧਤ ਸੰਦਾਂ ਦੇ ਖਤਰਨਾਕ ਸਟੰਟ ਕਰਨ ਵਾਲੇ ਸੰਗਠਨ ‘ਤੇ ਪਾਬੰਦੀ ਲਗਾਉਣ ਦੀ ਲੋੜ ਹੈ।
