ਪਟਿਆਲਾ: ਡਿਪਟੀ ਕਮਿਸ਼ਨਰ ਨੇ ਐਸਡੀਕੇਐਸ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਬੱਚਿਆਂ ਨਾਲ ਹਰੀ ਅਤੇ ਭਾਈਚਾਰਕ ਦੀਵਾਲੀ ਮਨਾਈ।

ਪਟਿਆਲਾ: ਡਿਪਟੀ ਕਮਿਸ਼ਨਰ ਨੇ ਐਸਡੀਕੇਐਸ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਬੱਚਿਆਂ ਨਾਲ ਹਰੀ ਅਤੇ ਭਾਈਚਾਰਕ ਦੀਵਾਲੀ ਮਨਾਈ।

ਪਟਿਆਲਾ: ਡਿਪਟੀ ਕਮਿਸ਼ਨਰ ਨੇ ਐਸਡੀਕੇਐਸ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਵਿਖੇ ਬੱਚਿਆਂ ਨਾਲ ਹਰੀ ਅਤੇ ਭਾਈਚਾਰਕ ਦੀਵਾਲੀ ਮਨਾਈ।

– ਤਿਉਹਾਰਾਂ ਦੀਆਂ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ

ਪਟਿਆਲਾ, 19 ਅਕਤੂਬਰ:

ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਇੱਥੇ ਲਾਹੌਰੀ ਗੇਟ ਨੇੜੇ ਐਸ.ਡੀ.ਕੇ.ਐਸ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਦਾ ਦੌਰਾ ਕੀਤਾ ਅਤੇ ਉੱਥੇ ਰਹਿ ਰਹੇ ਬੱਚਿਆਂ ਅਤੇ ਸਕੂਲ-ਕਾਲਜ ਜਾਣ ਵਾਲੀਆਂ ਵਿਦਿਆਰਥਣਾਂ ਨਾਲ ਹਰੀ ਭਰੀ ਦੀਵਾਲੀ ਮਨਾਈ।

ਡਾ: ਪ੍ਰੀਤੀ ਯਾਦਵ ਨੇ ਖੁਸ਼ਹਾਲ ਅਤੇ ਵਾਤਾਵਰਣ ਪੱਖੀ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਇਨ੍ਹਾਂ ਬੱਚਿਆਂ ਨਾਲ ਮਿਠਾਈਆਂ, ਤੋਹਫ਼ੇ ਅਤੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਤਿਉਹਾਰ ਉਨ੍ਹਾਂ ਲੋਕਾਂ ਨਾਲ ਮਨਾਏ ਜਾਣ ‘ਤੇ ਵਧੇਰੇ ਸਾਰਥਕ ਬਣ ਜਾਂਦੇ ਹਨ, ਜਿਨ੍ਹਾਂ ਦਾ ਆਪਣਾ ਪਰਿਵਾਰ ਨਹੀਂ ਹੁੰਦਾ ਪਰ ਉਹ ਸਾਡੇ ਸਮਾਜ ਅਤੇ ਭਾਈਚਾਰੇ ਦਾ ਪਿਆਰਾ ਹਿੱਸਾ ਹਨ।

ਡਾ: ਪ੍ਰੀਤੀ ਯਾਦਵ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੱਚਿਆਂ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਉਣਾ ਅਤੇ ਉਨ੍ਹਾਂ ਨੂੰ ਜਸ਼ਨਾਂ ਵਿੱਚ ਸ਼ਾਮਲ ਕਰਨਾ ਸਾਡਾ ਸਮੂਹਿਕ ਫਰਜ਼ ਹੈ। ਉਨ੍ਹਾਂ ਬੱਚਿਆਂ ਨੂੰ ਪਟਾਕਿਆਂ ਤੋਂ ਬਚ ਕੇ ਦੀਵਾਲੀ ਦਾ ਤਿਉਹਾਰ ਵਾਤਾਵਰਨ ਪ੍ਰਤੀ ਜਿੰਮੇਵਾਰੀ ਨਾਲ ਮਨਾਉਣ ਦੇ ਨਾਲ-ਨਾਲ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਸੁਰੱਖਿਅਤ ਤਿਉਹਾਰ ਮਨਾਉਣ ਲਈ ਵੀ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਪੂਰਨ ਬਾਲ ਨਿਕੇਤਨ ਦੇ ਲੜਕੇ-ਲੜਕੀਆਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਬੱਚਿਆਂ ਨੇ ਡੀਸੀ ਨਾਲ ਗੱਲਬਾਤ ਕਰਦਿਆਂ ਆਪਣੀ ਖੁਸ਼ੀ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਪ੍ਰਿਤਪਾਲ ਸਿੰਘ ਸਿੱਧੂ ਅਤੇ ਪੂਰਨ ਬਾਲ ਨਿਕੇਤਨ ਦੀ ਮੈਨੇਜਰ ਸ੍ਰੀਮਤੀ ਪੂਜਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *