ਬੀਤੇ ਦਿਨੀਂ ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਦੋ ਜਥੇਬੰਦੀਆਂ ਵਿਚਾਲੇ ਹੋਈ ਤਕਰਾਰ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਹਰੀਸ਼ ਸਿੰਗਲਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮਾਹੌਲ ਖ਼ਰਾਬ ਕਰਨ ਖ਼ਿਲਾਫ਼ ਸਿੱਖ ਜਥੇਬੰਦੀਆਂ ਨੇ ਧਰਨਾ ਵੀ ਦਿੱਤਾ।
ਇਸੇ ਮਾਮਲੇ ਵਿੱਚ ਹਰੀਸ਼ ਸਿੰਗਲਾ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਪਟਿਆਲਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਵੱਲੋਂ 5 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਮਾਣਯੋਗ ਅਦਾਲਤ ਨੇ ਹਰੀਸ਼ ਸਿੰਗਲਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ ਹਨ।
ਅਦਾਲਤ ਤੋਂ ਬਾਹਰ ਆਉਂਦਿਆਂ ਹਰੀਸ਼ ਸਿੰਗਲਾ ਨੇ ਕਿਹਾ ਕਿ ਉਸ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਇਹ ਸਮੁੱਚੇ ਹਿੰਦੂ ਭਾਈਚਾਰੇ ਨਾਲ ਸਰਾਸਰ ਧੱਕਾ ਹੈ। ਕੀਤਾ ਗਿਆ ਹੈ। ਸ਼ਿਵ ਸੈਨਾ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪਾਰਟੀ ਤੋਂ ਕੋਈ ਮਨਜ਼ੂਰੀ ਨਹੀਂ ਮੰਗੀ ਗਈ ਸੀ। ਹਾਲਾਂਕਿ ਸਿੰਗਲਾ ਨੇ ਉਨ੍ਹਾਂ ਦੀ ਮੁਅੱਤਲੀ ਨੂੰ ਗਲਤ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਿਰਫ ਊਧਵ ਠਾਕਰੇ ਹੀ ਮੁਅੱਤਲ ਕਰ ਸਕਦੇ ਹਨ।
