ਪਟਿਆਲਾ ਦੇ 55 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਾਲ ਹੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਹੈ ਅਤੇ ਕਮੀਆਂ ਪਾਏ ਜਾਣ ‘ਤੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੈਕਿੰਗ ਦੌਰਾਨ ਫੀਸਾਂ ਸਮੇਤ ਹੋਰ ਊਣਤਾਈਆਂ ਪਾਈਆਂ ਗਈਆਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵੱਲੋਂ ਬਣਾਈ ਨਿਰੀਖਣ ਟੀਮ ਵੱਲੋਂ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ। ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਪੰਜਾਬ ਰੈਗੂਲੇਸ਼ਨ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ-2016 ਦੀ ਧਾਰਾ 14 (1) ਅਤੇ 14 (4) ਤਹਿਤ ਕਾਰਵਾਈ ਕੀਤੀ ਜਾਵੇ। ਨੂੰ ਨੋਟਿਸ ਜਾਰੀ ਕਰ ਕੇ ਇੱਕ ਹਫ਼ਤੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਸਕੂਲਾਂ ਨੇ ਇੱਕ ਹਫ਼ਤੇ ਅੰਦਰ ਜਵਾਬ ਦਾਖ਼ਲ ਨਾ ਕੀਤਾ ਤਾਂ ਐਕਟ ਦੀਆਂ ਧਾਰਾਵਾਂ ਤਹਿਤ ਇਕਤਰਫ਼ਾ ਕਾਰਵਾਈ ਕੀਤੀ ਜਾਵੇਗੀ।
