ਪਟਿਆਲਾ: ਨਜਾਇਜ਼ ਸ਼ਰਾਬ ਲੈ ਕੇ ਜਾ ਰਿਹਾ ਟਰੱਕ ਕਾਬੂ, ਆਬਕਾਰੀ ਵਿਭਾਗ ਦੇ ਕੈਟਰਰ ਦੀ ਵੱਡੀ ਕਾਰਵਾਈ 190 ਪੇਟੀਆਂ ਸ਼ਰਾਬ ਸਮੇਤ ਕਾਬੂ ਪਟਿਆਲਾ ਆਬਕਾਰੀ ਵਿਭਾਗ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਪਟਿਆਲਾ ਸਮਾਣਾ ਰੋਡ ‘ਤੇ ਇੱਕ ਕੈਂਟਰ ਨੂੰ ਸ਼ਰਾਬ ਦੀਆਂ ਪੇਟੀਆਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਮੌਕੇ ਕੈਂਟਰ ਚਾਲਕ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਈਟੀਓ ਪਿਊਸ਼ ਸਿੰਗਲਾ ਨੇ ਦੱਸਿਆ ਕਿ ਸਾਡੀ ਟੀਮ ਵੱਲੋਂ 190 ਪੇਟੀਆਂ ਫੜੀਆਂ ਗਈਆਂ ਹਨ ਜੋ ਕਿ ਗੁਪਤ ਰੂਪ ਵਿੱਚ ਕੈਂਟਰ ਵਿੱਚ ਛੁਪਾ ਕੇ ਰੱਖੀਆਂ ਹੋਈਆਂ ਸਨ। ਇਸ ਮੌਕੇ ਐਕਸਾਈਜ਼ ਇੰਸਪੈਕਟਰ ਜਸਵਿੰਦਰ ਸਿੰਘ, ਐਕਸਾਈਜ਼ ਇੰਸਪੈਕਟਰ ਦਲਜੀਤ ਸਿੰਘ, ਇੰਸਪੈਕਟਰ ਨਵਪ੍ਰੀਤ ਸਿੰਘ, ਏਐਸਆਈ ਗੁਰਮੀਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
