ਪਟਿਆਲਾ: ਸਿਵਲ ਹਸਪਤਾਲ ਨਾਭਾ ਵਿੱਚ ਡਾਕਟਰ ਦੀ ਕੁੱਟਮਾਰ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ ਪਟਿਆਲਾ, 7 ਜੂਨ (ਪੋਸਟ ਬਿਊਰੋ)- ਸਿਵਲ ਹਸਪਤਾਲ ਨਾਭਾ ਦੇ ਓਟ ਸੈਂਟਰ ਵਿੱਚ ਦਵਾਈ ਲੈਣ ਆਏ ਇੱਕ ਮਰੀਜ਼ ਵੱਲੋਂ ਕਲੀਨਿਕ ਦੇ ਮੈਡੀਕਲ ਅਫਸਰ ਨਾਲ ਦੁਰਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਲਬੀਰ ਕੌਰ ਨੇ ਘਟਨਾ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਸ ਨੇ ਡਾਕਟਰ ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ। ਦਲਬੀਰ ਕੌਰ ਨੇ ਦੱਸਿਆ ਕਿ ਹਸਪਤਾਲ ਵਿੱਚ ਓਪੀਡੀ ਅਤੇ ਐਮਰਜੈਂਸੀ ਸੇਵਾਵਾਂ ਆਮ ਵਾਂਗ ਦਿੱਤੀਆਂ ਜਾ ਰਹੀਆਂ ਹਨ।