ਪਟਿਆਲਾ ਨਿਊਜ਼ : ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਫਰੀਡਮ ਫਾਈਟਰ ਸ੍ਰ ਸੰਤੋਖ ਸਿੰਘ ਮਾਰਗ ਦਾ ਉਦਘਾਟਨ ਕੀਤਾ।

ਪਟਿਆਲਾ, 12 ਫਰਵਰੀ:

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਆਜ਼ਾਦੀ ਘੁਲਾਟੀਏ ਸ੍ਰੀ ਸੰਤੋਖ ਸਿੰਘ ਮਾਰਗ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਰੀਬਨ ਕੱਟਣ ਦੀ ਰਸਮ ਉਪਰੰਤ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।

ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਤੋਖ ਸਿੰਘ ਵਰਗੇ ਮਹਾਨ ਯੋਧਿਆਂ ਦੀ ਯਾਦ ਨੂੰ ਤਾਜ਼ਾ ਕਰਨ ਦਾ ਇਹ ਇੱਕ ਛੋਟਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦਾ ਯੋਗਦਾਨ ਸਾਡੀ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇਗਾ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਇਤਿਹਾਸਕ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ।

ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।

ਇਸ ਮੌਕੇ ਗੁਰਪ੍ਰੀਤ ਸਿੰਘ ਕੋਹਲੀ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ, ਫਰੀਡਮ ਫਾਈਟਰ ਵਾਰਿਸ ਐਸੋਸੀਏਸ਼ਨ 234 (ਰਜਿਸਟਰਡ), ਵਾਰਡ ਨੰ.46 ਤੋਂ ਐਮ.ਸੀ ਜਗਤਾਰ ਸਿੰਘ ਤਾਰੀ, ਵਾਰਡ ਨੰ.51 ਤੋਂ ਐਮ.ਸੀ ਕਿਰਨ ਆਹੂਜਾ ਅਤੇ ਜਸਬੀਰ ਸਿੰਘ ਬਿੱਟੂ ਹਾਜ਼ਰ ਸਨ।

Leave a Reply

Your email address will not be published. Required fields are marked *