Site icon Geo Punjab

ਪਟਿਆਲਾ ਨਿਊਜ਼ : ਖਾਲੀ ਪਲਾਟਾਂ ਅਤੇ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਡਰਾਈ ਡੇ ਦੀਆਂ ਗਤੀਵਿਧੀਆਂ ਚਲਾਈਆਂ ਗਈਆਂ

ਪਟਿਆਲਾ ਨਿਊਜ਼ : ਖਾਲੀ ਪਲਾਟਾਂ ਅਤੇ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਡਰਾਈ ਡੇ ਦੀਆਂ ਗਤੀਵਿਧੀਆਂ ਚਲਾਈਆਂ ਗਈਆਂ

<div class&equals;"body-content post-content-wrap">&NewLine;<p style&equals;"font-weight&colon; 400&semi;">ਪਟਿਆਲਾ ਨਿਊਜ਼ &colon; ਖਾਲੀ ਪਲਾਟਾਂ ਅਤੇ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਡਰਾਈ ਡੇ ਦੀਆਂ ਗਤੀਵਿਧੀਆਂ ਚਲਾਈਆਂ ਗਈਆਂ<&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;">ਸਿਵਲ ਸਰਜਨ ਪਟਿਆਲਾ ਡਾ&colon; ਸ਼ੈਲੀ ਜੇਤਲੀ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਖਾਲੀ ਪਏ ਪਲਾਟਾਂ ਅਤੇ ਹਾਈ ਰਿਸਕ ਏਰੀਆ ਵਿੱਚ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਗੁਰਬਖਸ਼ ਕਲੋਨੀ&comma; ਸਨੌਰੀ ਅੱਡਾ&comma; ਆਨੰਦ ਨਗਰ ਏ&comma; ਗਰੀਨ ਪਾਰਕ ਕਲੋਨੀ&comma; ਬਾਜਵਾ ਕਲੋਨੀ&comma; ਬਡੂੰਗਰ&comma; ਬਾਬਾ ਦੀਪ ਸਿੰਘ ਨਗਰ&comma; ਭਾਰਤ ਨਗਰ ਤ੍ਰਿਪੜੀ ਦੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਕਈ ਥਾਵਾਂ ਤੋਂ ਮਿਲੇ ਲਾਰਵੇ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ।<&sol;p>&NewLine;<p style&equals;"font-weight&colon; 400&semi;">ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ&colon; ਸ਼ੈਲੀ ਜੇਤਲੀ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਹੋਣ ਕਾਰਨ ਡੇਂਗੂ ਦੇ ਫੈਲਣ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਅਤੇ ਘਰਾਂ ਦੇ ਅੰਦਰ ਖਾਲੀ ਪਈਆਂ ਚੀਜ਼ਾਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਫਾਰਮੇਸੀ ਦੇ ਵਿਦਿਆਰਥੀ&comma; ਇੰਟਰਨ&comma; ਨਰਸਿੰਗ ਵਿਦਿਆਰਥੀ&comma; ਆਸ਼ਾ ਵਰਕਰਾਂ&comma; ਪਿੰਡਾਂ ਦੀਆਂ ਸਿਹਤ ਕਮੇਟੀਆਂ ਦੇ ਮੈਂਬਰਾਂ ਦੇ ਨਾਲ-ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ&comma; ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ &&num;8216&semi;ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਤੇਜ਼ ਬੁਖਾਰ ਅਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਹੋਣ ’ਤੇ ਡੇਂਗੂ ਦਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ।<&sol;p>&NewLine;<p style&equals;"font-weight&colon; 400&semi;">&NewLine;<p style&equals;"font-weight&colon; 400&semi;">ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਇਸ ਹਫ਼ਤੇ ਜ਼ਿਲ੍ਹੇ ਭਰ ਵਿੱਚ 50676 ਘਰਾਂ ਵਿੱਚ ਪਹੁੰਚ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ 420 ਥਾਵਾਂ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਡਰਾਈ ਡੇਅ ਮੁਹਿੰਮ ਤਹਿਤ ਹੁਣ ਤੱਕ ਸਿਹਤ ਟੀਮਾਂ ਵੱਲੋਂ 488530 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ&comma; ਜਿਸ ਵਿੱਚ 716 ਲਾਰਵੇ ਪਾਏ ਗਏ ਹਨ&comma; ਜਿਨ੍ਹਾਂ ਨੂੰ ਟੀਮਾਂ ਵੱਲੋਂ ਮੌਕੇ &&num;8216&semi;ਤੇ ਹੀ ਨਸ਼ਟ ਕੀਤਾ ਗਿਆ ਅਤੇ ਸਬੰਧਤ ਪਰਿਵਾਰਾਂ ਨੂੰ ਭਵਿੱਖ ਵਿੱਚ ਇਸ ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ।<&sol;p>&NewLine;<p style&equals;"font-weight&colon; 400&semi;">&NewLine;<&sol;div>&NewLine;

Exit mobile version