01/11/2026
ਪਟਿਆਲਾ ਨਿਊਜ਼ : ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਜ਼ਿਲ੍ਹਾ ਪ੍ਰੀਸ਼ਦ ਹਾਊਸ ਦੀ ਵਿਸ਼ੇਸ਼ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

-ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਪੂਰਾ ਕਰਨ ਦੇ ਨਿਰਦੇਸ਼।

-ਮੈਂਬਰਾਂ ਨੂੰ ਆਪੋ-ਆਪਣੇ ਖੇਤਰ ਦੇ ਪਿੰਡਾਂ ਵਿੱਚ ਕੰਮਾਂ ਦੀ ਸ਼ਨਾਖਤ ਕਰਨ ਅਤੇ 16ਵੇਂ ਵਿੱਤ ਕਮਿਸ਼ਨ ਅਧੀਨ ਹੋਣ ਵਾਲੇ ਵਿਕਾਸ ਕਾਰਜਾਂ ਲਈ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਗਿਆ।

ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਹਾਊਸ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ |

ਚੇਅਰਮੈਨ ਟਿਵਾਣਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਵੱਲੋਂ 15ਵੇਂ ਵਿੱਤ ਕਮਿਸ਼ਨ ਤਹਿਤ ਮਿਲੀਆਂ ਗ੍ਰਾਂਟਾਂ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਵੀ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਕਾਰਜ ਅਜੇ ਤੱਕ ਮੁਕੰਮਲ ਨਹੀਂ ਹੋਏ ਹਨ, ਉਨ੍ਹਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕਿਹਾ ਕਿ ਉਹ ਭਵਿੱਖ ਵਿੱਚ 16ਵੇਂ ਵਿੱਤ ਕਮਿਸ਼ਨ ਤਹਿਤ ਜ਼ਿਲ੍ਹੇ ਨੂੰ ਮਿਲਣ ਵਾਲੀਆਂ ਗਰਾਂਟਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ-ਆਪਣੇ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਤਜਵੀਜ਼ਾਂ ਅਗਾਊਂ ਤਿਆਰ ਕਰਨ ਤਾਂ ਜੋ ਫੰਡ ਉਪਲਬਧ ਹੋਣ ’ਤੇ ਸਬੰਧਤ ਕੰਮਾਂ ਲਈ ਬਿਨਾਂ ਕਿਸੇ ਦੇਰੀ ਤੋਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਸਕਣ।

ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਵਾਈਸ ਚੇਅਰਪਰਸਨ ਬਿੰਦਰ ਕੌਰ, ਬਲਾਕ ਸਮਿਤੀ ਭੁਨਰਹੇੜੀ ਦੇ ਚੇਅਰਮੈਨ ਚਰਨਜੀਤ ਸਿੰਘ, ਰਾਜਪੁਰਾ ਦੇ ਚੇਅਰਮੈਨ ਬਲਵਿੰਦਰ ਸਿੰਘ, ਪਟਿਆਲਾ ਦਿਹਾਤੀ ਬਲਾਕ ਸਮਿਤੀ ਦੇ ਚੇਅਰਮੈਨ ਗੁਰਵਿੰਦਰ ਸਿੰਘ, ਬਲਾਕ ਸਮਿਤੀ ਪਾਤੜਾਂ ਦੇ ਚੇਅਰਪਰਸਨ ਗੁਰੁਦੀਪ ਕੌਰ, ਬੀ. ਕੌਰ। ਅਤੇ ਬਲਾਕ ਸਮਿਤੀ ਪਟਿਆਲਾ ਦੀ ਚੇਅਰਪਰਸਨ ਸਰਬਜੀਤ ਕੌਰ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੀ ਡਿਪਟੀ ਸੀਈਓ ਅਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।