Site icon Geo Punjab

ਪਟਿਆਲਾ ਨਿਊਜ਼ : ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੀਟਿੰਗ

ਪਟਿਆਲਾ ਨਿਊਜ਼ : ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੀਟਿੰਗ

ਪਟਿਆਲਾ ਨਿਊਜ਼ : ਚੇਅਰਮੈਨ ਤੇਜਿੰਦਰ ਮਹਿਤਾ ਅਤੇ ਡੀਸੀ ਦਰਮਿਆਨ ਰਸਮੀ ਮੀਟਿੰਗ

ਪਟਿਆਲਾ, 19 ਫਰਵਰੀ:

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨਾਲ ਰਸਮੀ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ, ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਵਾਤਾਵਰਣ ਦੀ ਸੁਰੱਖਿਆ ਤੋਂ ਇਲਾਵਾ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਿਹਤ ਅਤੇ ਸਿੱਖਿਆ ਖੇਤਰ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਹਰਿਆਲੀ ਵਧਾਉਣ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਂਝੇ ਯਤਨਾਂ ਬਾਰੇ ਵੀ ਚਰਚਾ ਕੀਤੀ ਗਈ।

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ, ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਮਜ਼ਬੂਤ ​​ਕਰਨ ਅਤੇ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਚੇਅਰਮੈਨ ਸ੍ਰੀ ਮਹਿਤਾ ਨੇ ਕਿਹਾ ਕਿ ਸਰਕਾਰੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਕੀਮਾਂ ਦਾ ਲਾਭ ਲਾਭਪਾਤਰੀਆਂ ਤੱਕ ਸਮੇਂ ਸਿਰ ਪੁੱਜ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਵਾਲੀਆ ਨੇ ਭਰੋਸਾ ਦਿੱਤਾ ਕਿ ਸਰਕਾਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਲੋਕ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਿਆ ਜਾਵੇਗਾ।

ਚੇਅਰਮੈਨ ਸ੍ਰੀ ਮਹਿਤਾ ਅਤੇ ਡੀਸੀ ਸ੍ਰੀ ਵਾਲੀਆ ਨੇ ਜ਼ਿਲ੍ਹੇ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ ਅਤੇ ਭਵਿੱਖ ਵਿੱਚ ਨਿਯਮਤ ਸਮੀਖਿਆ ਮੀਟਿੰਗਾਂ ਰਾਹੀਂ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਸਹਿਮਤੀ ਪ੍ਰਗਟਾਈ। ਇਸ ਮੌਕੇ ਸਮਾਜ ਚਿੰਤਕ ਅਮਨ ਅਰੋੜਾ, ਆਮ ਆਦਮੀ ਪਾਰਟੀ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਫਰਾਂਸਵਾਲਾ, ਨੌਜਵਾਨ ਆਗੂ ਮਨਬੀਰ ਸਿੰਘ ਸ਼ੁਤਰਾਣਾ, ਸੁਰਿੰਦਰ ਸਿੰਘ ਨਿੱਕੂ, ਨੌਜਵਾਨ ਉੱਦਮੀ ਲਵਪ੍ਰੀਤ ਕਾਹਲੋਂ ਅਤੇ ਸੰਦੀਪ ਵਿਰਕ ਹਾਜ਼ਰ ਸਨ।

Exit mobile version