ਪਟਿਆਲਾ ਨਿਊਜ਼ : ਚੇਅਰਮੈਨ ਧਮੋਲੀ ਨੇ ਟਰੇਡ ਯੂਨੀਅਨ ਦੀ ਮੀਟਿੰਗ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨ ’ਤੇ ਜ਼ੋਰ ਦਿੱਤਾ
*ਪ੍ਰਸ਼ਾਸਨ ਵਪਾਰੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ – ਗੁਰਪ੍ਰੀਤ ਸਿੰਘ ਧਮੋਲੀ*
**ਵਪਾਰੀ ਮੁੱਦਿਆਂ ਨੂੰ ਸਮੇਂ ਸਿਰ ਹੱਲ ਕਰਨ ਦਾ ਭਰੋਸਾ*
ਪਟਿਆਲਾ, 19 ਮਾਰਚ:
ਟਰੇਡ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਪੰਜਾਬ ਟਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸਡੀਐਮ ਗੁਰਦੇਵ ਸਿੰਘ ਧਮੋਲੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ 40 ਦੇ ਕਰੀਬ ਦੁਕਾਨਦਾਰਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ।
ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੂੰ ਕਿਹਾ ਕਿ ਉਹ ਹਰੇਕ ਦੁਕਾਨਦਾਰ ਨਾਲ ਨਿੱਜੀ ਤੌਰ ‘ਤੇ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ ਵਚਨਬੱਧ ਹਨ | ਵਪਾਰੀ ਵਰਗ ਨੂੰ ਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਉਹ ਆਪਣੇ ਅਧਿਕਾਰਾਂ ਅਤੇ ਸਰਕਾਰੀ ਸਕੀਮਾਂ ਤੋਂ ਜਾਣੂ ਹੋ ਸਕਣ।
ਇਸ ਮੌਕੇ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਇਸ ਕਾਰਵਾਈ ਵਿੱਚ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਵਪਾਰੀ ਵਰਗ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਮੀਟਿੰਗ ਦੇ ਅੰਤ ਵਿੱਚ ਹਾਜ਼ਰ ਸਮੂਹ ਕਾਰੋਬਾਰੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਜਾਰੀ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ਚੇਅਰਮੈਨ ਵਿਨੋਦ ਸਿੰਗਲਾ, ਮੈਂਬਰ ਪੰਜਾਬ ਟਰੇਡ ਕਮਿਸ਼ਨ ਪੰਜਾਬ ਸੰਜੀਵ ਗੁਪਤਾ, ਚਰਨਜੀਤ ਸਿੰਘ ਐਸ.ਕੇ., ਪੁਨੀਤ ਬੁੱਧੀਰਾਜਾ, ਨਿਰਮਲ ਝਨੇੜੀ, ਰਜਤ ਗੋਇਲ, ਰਾਜਨ, ਗੌਤਮ ਅਤੇ ਵੰਸ਼, ਰਾਕੇਸ਼ ਸਕਲਾਨੀ ਅਤੇ ਸਬੰਧਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
