06/11/2026
ਪਟਿਆਲਾ ਨਿਊਜ਼ : ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਜਸਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ

ਪਟਿਆਲਾ ਨਿਊਜ਼ : ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਜਸਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ

ਪਟਿਆਲਾ, 3 ਨਵੰਬਰ () ਸਿਹਤ ਵਿਭਾਗ ਪਟਿਆਲਾ ਦੀ ਨਵ-ਨਿਯੁਕਤ ਜ਼ਿਲ੍ਹਾ ਮੀਡੀਆ ਅਤੇ ਸੂਚਨਾ ਅਫ਼ਸਰ ਸ੍ਰੀਮਤੀ ਜਸਜੀਤ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ |

ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਲੋਕ ਭਲਾਈ ਦੇ ਕੰਮਾਂ, ਸਿਹਤ ਸੇਵਾਵਾਂ ਅਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਜਸਜੀਤ ਕੌਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਵਿਭਾਗ ਅਤੇ ਮੀਡੀਆ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨਗੇ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਬਲਕਾਰ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਗੁਰਪ੍ਰੀਤ ਕੌਰ ਅਤੇ ਡਾ: ਦਿਵਜੋਤ ਸਿੰਘ, ਡੀਪੀਐਮ ਰਿਤਿਕਾ ਗਰੋਵਰ, ਡਿਪਟੀ ਮਾਸ ਮੀਡੀਆ ਅਫ਼ਸਰ ਮਹਾਵੀਰ ਸਿੰਘ, ਜ਼ਿਲ੍ਹਾ ਬੀਸੀਸੀ ਜਸਬੀਰ ਕੌਰ, ਬੀਈਈ ਸ਼ਯਾਨ ਜ਼ਫ਼ਰ ਅਤੇ ਐਸਆਈ ਅਨਿਲ ਗੁਰੂ ਹਾਜ਼ਰ ਸਨ।