ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਪ੍ਰੋਜੈਕਟਾਂ ਦਾ ਨਿਰੀਖਣ

ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਪ੍ਰੋਜੈਕਟਾਂ ਦਾ ਨਿਰੀਖਣ

ਪਟਿਆਲਾ ਨਿਊਜ਼ : ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਪ੍ਰੋਜੈਕਟਾਂ ਦਾ ਨਿਰੀਖਣ

-ਮੰਦਿਰ ਵਿਖੇ ਸਲਾਹਕਾਰ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

– ਮੰਦਰ ਦੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗ ਸਮਰਪਿਤ ਹਨ-ਵਰਜੀਤ ਵਾਲੀਆ

ਪਟਿਆਲਾ, 30 ਜਨਵਰੀ:

ਪਟਿਆਲਾ ਦੇ ਡਿਪਟੀ ਕਮਿਸ਼ਨਰ ਵਿਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਦਰ ਦੀ ਸਲਾਹਕਾਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ, ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ, ਡਾ: ਰਾਜ ਕੁਮਾਰ ਗੁਪਤਾ ਅਤੇ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਸਮੇਤ ਲੋਕ ਨਿਰਮਾਣ, ਡਰੇਨੇਜ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਮੰਦਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਵਿਕਾਸ ਪ੍ਰੋਜੈਕਟਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਖੁਦ ਇਨ੍ਹਾਂ ਕੰਮਾਂ ਦੀ ਦੇਖ-ਰੇਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਮੰਦਰ ਦਾ ਕੰਮ ਹੈ, ਇਸ ਲਈ ਸਾਰੇ ਅਧਿਕਾਰੀ ਇਸ ਕੰਮ ਨੂੰ ਸੇਵਾ ਵਜੋਂ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਸਮੇਂ ਅਨੁਸਾਰ ਇੱਕ ਸਾਲ ਦੇ ਅੰਦਰ-ਅੰਦਰ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਵਰਜੀਤ ਵਾਲੀਆ ਨੇ ਸ੍ਰੀ ਕਾਲੀ ਮਾਤਾ ਮੰਦਿਰ ਦੇ ਨਵੀਨੀਕਰਨ, ਮੰਦਰ ਦੇ ਟੈਂਕੀ ਨੂੰ ਸਾਫ਼ ਨਹਿਰੀ ਪਾਣੀ ਦੀ ਸਪਲਾਈ, ਸੀਵਰੇਜ ਅਤੇ ਨਿਕਾਸੀ ਤਲਾਬ ਦੇ ਆਲੇ-ਦੁਆਲੇ ਬਣਨ ਵਾਲੀ ਨਵੀਂ ਸੜਕ ਲਈ ਆਰ.ਸੀ.ਸੀ. ਆਮ ਆਦਮੀ ਕਲੀਨਿਕ, ਪ੍ਰਵੇਸ਼ ਦੁਆਰ ਅਤੇ ਜਲ ਭੰਡਾਰ ਦੇ ਨਿਰਮਾਣ, 6 ਬਿਲਡਿੰਗ ਬਲਾਕਾਂ ਅਤੇ ਚੱਲ ਰਹੇ ਆਮ ਆਦਮੀ ਕਲੀਨਿਕ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਅਧਿਆਤਮਕ ਕੇਂਦਰ ਨੂੰ ਪੰਜਾਬ ਦੇ ਆਰਕੀਟੈਕਚਰਲ ਮਾਡਲ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਮੀਟਿੰਗਾਂ ਅਤੇ ਦੌਰੇ ਕੀਤੇ ਜਾਣਗੇ।

Leave a Reply

Your email address will not be published. Required fields are marked *