ਪਟਿਆਲਾ ਨਿਊਜ਼ : ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀ ਆਰਵ ਕੁਮਾਰ ਨੇ ਕੈਡੇਟ-17 ਸਟੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ ਨਿਊਜ਼ : ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀ ਆਰਵ ਕੁਮਾਰ ਨੇ ਕੈਡੇਟ-17 ਸਟੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ ਨਿਊਜ਼ : ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀ ਆਰਵ ਕੁਮਾਰ ਨੇ ਕੈਡੇਟ-17 ਸਟੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਚਾਂਦੀ ਦਾ ਤਗਮਾ

ਪਟਿਆਲਾ 7 ਮਈ:

ਪਬਲਿਕ ਸਕੂਲ ਦੇ 7ਵੀਂ ਜਮਾਤ ਦੇ 13 ਸਾਲਾ ਹੁਸ਼ਿਆਰ ਵਿਦਿਆਰਥੀ ਡੀਏਵੀ ਅਰਵ ਕੁਮਾਰ ਨੇ ਕੈਡੇਟ ਅੰਡਰ-17 ਸਟੇਟ ਫੈਂਸਿੰਗ ਚੈਂਪੀਅਨਸ਼ਿਪ-2026 ਸੰਗਰੂਰ ਵਿਖੇ ਸੈਬਰ ਈਵੈਂਟ ਦੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਅਤੇ ਪਟਿਆਲਾ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਦੇ ਆਧਾਰ ‘ਤੇ ਆਰਵ ਕੁਮਾਰ ਨੂੰ ਕੈਡੇਟ-17 ਨੈਸ਼ਨਲ ਫੈਂਸਿੰਗ ਚੈਂਪੀਅਨਸ਼ਿਪ ਲਈ ਚੁਣਿਆ ਗਿਆ ਹੈ, ਜੋ ਕਿ 23 ਮਈ ਤੋਂ 28 ਮਈ 2026 ਤੱਕ ਰੁਦਰਪੁਰ, ਉਤਰਾਖੰਡ ਵਿਖੇ ਹੋਵੇਗੀ। ਉਸ ਨੂੰ ਇਸ ਮੁਕਾਬਲੇ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮਾਣ ਹਾਸਲ ਹੋਵੇਗਾ।

ਇੱਥੇ ਦੱਸਣਯੋਗ ਹੈ ਕਿ ਆਰਵ ਕੁਮਾਰ ਨੇ ਕੈਡੇਟ ਅੰਡਰ-17 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ। ਆਰਵ ਕੁਮਾਰ 27ਵੀਂ ਸਬ-ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਇੰਫਾਲ, ਮਣੀਪੁਰ ਵਿਖੇ ਜੋ ਕਿ 3 ਤੋਂ 8 ਨਵੰਬਰ 2025 ਤੱਕ ਆਯੋਜਿਤ ਕੀਤੀ ਗਈ ਸੀ। ਉਸਨੇ ਸਾਬਰ ਟੀਮ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਿਆ। ਵਰਤਮਾਨ ਵਿੱਚ ਉਹ ਐਨ.ਐਸ.ਐਨ.ਆਈ.ਐਸ. ਪਟਿਆਲਾ ਵਿੱਚ “ਆਓ ਅਤੇ ਖੇਡੋ” ਸਕੀਮ ਦੇ ਤਹਿਤ, ਉਹ ਤਲਵਾਰਬਾਜ਼ੀ ਦੀ ਖੇਡ ਵਿੱਚ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਆਰਵ ਕੁਮਾਰ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਕੋਚਾਂ, ਅਧਿਆਪਕ ਅਤੇ NSNIS ਦੇ ਸੀਨੀਅਰ ਕਾਰਜਕਾਰੀ ਨਿਰਦੇਸ਼ਕ (ਏ) ਵਿਨੀਤ ਕੁਮਾਰ ਜੀ ਦੇ ਹੌਸਲੇ ਅਤੇ ਸਮਰਥਨ ਨੂੰ ਦਿੱਤਾ। ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾੜੀ ਅਤੇ ਸਟਾਫ਼ ਨੇ ਵੀ ਵਿਦਿਆਰਥੀ ਦੀ ਇਸ ਕਾਮਯਾਬੀ ‘ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *