16/11/2026
ਪਟਿਆਲਾ ਨਿਊਜ਼ : ਡੀਸੀ ਵੱਲੋਂ ਐੱਸਐੱਸਆਰ-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।

ਯੋਗ ਨਾਗਰਿਕ ਫਾਰਮ ਨੰਬਰ 6, 6ਏ, 7 ਅਤੇ 8 ਰਾਹੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ, ਮਿਟਾਇਆ ਜਾਂ ਸੋਧ ਕੇ ਕਰਵਾ ਸਕਦੇ ਹਨ-ਡਿਪਟੀ ਕਮਿਸ਼ਨਰ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਐਸ.ਐਸ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵੋਟਰ ਸੂਚੀਆਂ ਦੀ ਸੁਧਾਈ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਸ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਜ਼ਿਲ੍ਹਾ ਚੋਣ ਤਹਿਸੀਲਦਾਰ ਸ੍ਰੀ ਵਿਜੇ ਚੌਧਰੀ ਵੀ ਹਾਜ਼ਰ ਸਨ।

ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਨੁਮਾਇੰਦਿਆਂ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ ਫੋਟੋਆਂ ਵਾਲੀਆਂ ਡਰਾਫਟ ਵੋਟਰ ਸੂਚੀਆਂ ਦਾ ਸੈੱਟ ਮੁਹੱਈਆ ਕਰਵਾਇਆ ਗਿਆ। ਇਸ ਦੇ ਨਾਲ ਹੀ ਫੋਟੋਆਂ ਤੋਂ ਬਿਨਾਂ ਡਰਾਫਟ ਵੋਟਰ ਸੂਚੀ ਦੀ ਪੈਨ ਡਰਾਈਵ ਵੀ ਉਪਲਬਧ ਕਰਵਾਈ ਗਈ ਹੈ ਤਾਂ ਜੋ ਪਾਰਟੀਆਂ ਸੂਚੀਆਂ ਦੀ ਜਾਂਚ ਕਰਕੇ ਕਿਸੇ ਵੀ ਕਮੀ, ਤਰੁੱਟੀ ਜਾਂ ਇਤਰਾਜ਼ ਬਾਰੇ ਚੋਣ ਦਫ਼ਤਰ ਨੂੰ ਸੂਚਿਤ ਕਰ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਨੌਜਵਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਇਸ ਤੋਂ ਇਲਾਵਾ ਪ੍ਰਵਾਸੀ ਭਾਰਤੀ ਵੋਟਰਾਂ ਲਈ ਫਾਰਮ ਨੰਬਰ 6ਏ, ਵੋਟਰ ਸੂਚੀ ਵਿੱਚ ਸੋਧ ਜਾਂ ਪਤਾ ਬਦਲਣ ਲਈ ਫਾਰਮ ਨੰਬਰ 7, ਨਾਮ ਮਿਟਾਉਣ ਲਈ ਫਾਰਮ ਨੰਬਰ 7 ਅਤੇ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਨਾਗਰਿਕ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਾਂ ਆਨਲਾਈਨ ਪੋਰਟਲ ਰਾਹੀਂ ਦਰਜ ਕਰਵਾ ਸਕਦੇ ਹਨ। voters.eci.gov.in ਅਤੇ ECINet ਮੋਬਾਈਲ ਐਪ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ।

ਡਰਾਫਟ ਵੋਟਰ ਸੂਚੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 14,34,888 ਵੋਟਰ ਰਜਿਸਟਰਡ ਹਨ, ਜਿਨ੍ਹਾਂ ਵਿੱਚ 7,34,438 ਮਰਦ, 7,00,404 ਔਰਤਾਂ ਅਤੇ 46 ਤੀਜੇ ਲਿੰਗ ਦੇ ਵੋਟਰ ਹਨ। ਜ਼ਿਲ੍ਹੇ ਵਿੱਚ ਪਹਿਲਾਂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1861 ਸੀ, ਜੋ ਹੁਣ ਵੱਧ ਕੇ 1864 ਹੋ ਗਈ ਹੈ।ਇਸ ਮੌਕੇ ਭਾਜਪਾ, ਕਾਂਗਰਸ, ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।