ਪਟਿਆਲਾ ਨਿਊਜ਼ : ਧਾਰਮਿਕ ਸਥਾਨਾਂ ਅਤੇ ਥਾਣਿਆਂ ਵਿਖੇ ਡਰਾਈ ਡੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ

ਪਟਿਆਲਾ ਨਿਊਜ਼ : ਧਾਰਮਿਕ ਸਥਾਨਾਂ ਅਤੇ ਥਾਣਿਆਂ ਵਿਖੇ ਡਰਾਈ ਡੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ

ਪਟਿਆਲਾ ਨਿਊਜ਼ : ਧਾਰਮਿਕ ਸਥਾਨਾਂ ਅਤੇ ਥਾਣਿਆਂ ਵਿਖੇ ਡਰਾਈ ਡੇ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ

ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਧਾਰਮਿਕ ਸਥਾਨਾਂ ਅਤੇ ਪੁਲਿਸ ਥਾਣਿਆਂ ਵਿਖੇ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਦਰਸ਼ਨ ਦਰਬਾਰ ਗੁਰਦੁਆਰਾ ਸਾਹਿਬ, ਲਾਹੌਰੀ ਗੇਟ ਥਾਣਾ, ਵਿਸ਼ਕਰਮਾ ਮੰਦਰ, ਗੁਰਦੁਆਰਾ ਦੁਖਨਿਵਾਰਨ ਸਾਹਿਬ, ਹਨੂੰਮਾਨ ਮੰਦਰ ਪਾਸੀ ਰੋਡ, ਤ੍ਰਿਪੜੀ ਥਾਣਾ, ਪੁਲਿਸ ਚੌਂਕੀ ਮਾਡਲ ਟਾਊਨ ਆਦਿ ਵਿਖੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ ਕਈ ਥਾਵਾਂ ਤੋਂ ਮਿਲੇ ਲਾਰਵੇ ਨੂੰ ਮੌਕੇ ‘ਤੇ ਹੀ ਨਸ਼ਟ ਕੀਤਾ ਗਿਆ। ਇਸ ਮੌਕੇ ਪੁਜਾਰੀ, ਗ੍ਰੰਥੀ ਅਤੇ ਥਾਣਾ ਸਦਰ ਦੇ ਸਟਾਫ਼ ਵੱਲੋਂ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ |

ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਮੌਸਮ ਦੇ ਸ਼ੁਰੂ ਹੋਣ ਕਾਰਨ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਆਪਣੇ ਘਰਾਂ ਵਾਂਗ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖਣ ਅਤੇ ਘਰਾਂ ਦੇ ਅੰਦਰ ਖਾਲੀ ਪਈਆਂ ਚੀਜ਼ਾਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਰਸਿੰਗ ਦੀਆਂ ਵਿਦਿਆਰਥਣਾਂ, ਆਸ਼ਾ ਵਰਕਰਾਂ, ਪਿੰਡਾਂ ਦੀਆਂ ਸਿਹਤ ਕਮੇਟੀਆਂ ਦੇ ਮੈਂਬਰਾਂ ਦੇ ਨਾਲ-ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲਾਰਵਾ ਮਿਲ ਰਿਹਾ ਹੈ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖੜ੍ਹੇ ਪਾਣੀ ‘ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਤੇਜ਼ ਬੁਖਾਰ ਅਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਹੋਣ ’ਤੇ ਡੇਂਗੂ ਦਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਹਫ਼ਤੇ ਜ਼ਿਲ੍ਹੇ ਭਰ ਦੇ 43620 ਘਰਾਂ ‘ਚ ਪਹੁੰਚ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ 422 ਥਾਵਾਂ ‘ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ‘ਤੇ ਹੀ ਨਸ਼ਟ ਕੀਤਾ ਗਿਆ | ਉਨ੍ਹਾਂ ਇਹ ਵੀ ਦੱਸਿਆ ਕਿ ਡਰਾਈ ਡੇਅ ਮੁਹਿੰਮ ਤਹਿਤ ਹੁਣ ਤੱਕ ਸਿਹਤ ਟੀਮਾਂ ਵੱਲੋਂ 583306 ਘਰਾਂ ਦਾ ਸਰਵੇ ਕੀਤਾ ਗਿਆ ਹੈ, ਜਿਸ ਵਿੱਚ 3157 ਲਾਰਵੇ ਪਾਏ ਗਏ ਹਨ, ਜਿਨ੍ਹਾਂ ਨੂੰ ਟੀਮਾਂ ਵੱਲੋਂ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ ਅਤੇ ਸਬੰਧਤ ਪਰਿਵਾਰਾਂ ਨੂੰ ਭਵਿੱਖ ਵਿੱਚ ਇਸ ਦੀ ਰੋਕਥਾਮ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਹੁਣ ਤੱਕ ਡੇਂਗੂ ਦੇ 8 ਮਰੀਜ਼ ਪਾਏ ਗਏ ਹਨ।

Leave a Reply

Your email address will not be published. Required fields are marked *