12/11/2026
ਪਟਿਆਲਾ ਨਿਊਜ਼ : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।
-ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਦੇ ਬਲਾਕ ਕੌਂਸਲਰਾਂ ਲਈ ਜ਼ਿਲ੍ਹਾ ਪੱਧਰੀ ਸਿਖਲਾਈ ਸੈਸ਼ਨ।
ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਸਕੂਲ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੈ ਕੇ ਜਾਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀ.ਬੀ.ਈ.ਈ.), ਪਟਿਆਲਾ ਵੱਲੋਂ ਜ਼ਿਲ੍ਹਾ ਪੱਧਰੀ ਕੈਰੀਅਰ ਕਾਊਂਸਲਿੰਗ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਸ਼ਨ ਬੀ.ਐਮ. ਸਕੂਲ, ਪਟਿਆਲਾ।
ਮਾਸ ਕਾਊਂਸਲਿੰਗ ਪ੍ਰੋਗਰਾਮ-2026 ਤਹਿਤ ਕਰਵਾਏ ਗਏ ਇਸ ਸੈਸ਼ਨ ਦੌਰਾਨ ਬਲਾਕ ਕੌਂਸਲਰਾਂ ਵੱਲੋਂ ਵਿਦਿਆਰਥੀਆਂ ਦੀ ਰੁਚੀ ਅਤੇ ਯੋਗਤਾ, ਉਚੇਰੀ ਸਿੱਖਿਆ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਸੈਸ਼ਨ ਨੇ ਮੈਡੀਕਲ, ਇੰਜੀਨੀਅਰਿੰਗ, ਕਲਾ, ਵਣਜ, ਕਾਨੂੰਨ, ਖੇਡਾਂ ਅਤੇ ਰੱਖਿਆ ਸੇਵਾਵਾਂ ਸਮੇਤ ਵੱਖ-ਵੱਖ ਵਿਦਿਅਕ ਅਤੇ ਪੇਸ਼ੇਵਰ ਖੇਤਰਾਂ ਵਿੱਚ ਉਪਲਬਧ ਮੌਕਿਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਪੋਲੀਟੈਕਨਿਕ, ਆਈ.ਟੀ.ਆਈ., ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਅਤੇ ਸੀ.ਪੀ.ਵਾਈ.ਟੀ.ਈ. ਰਾਹੀਂ ਹੁਨਰ ਵਿਕਾਸ ਅਤੇ ਤਕਨੀਕੀ ਸਿਖਲਾਈ ਦੇ ਮੌਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਡੀ.ਬੀ.ਈ.ਈ ਦੇ ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਚਾਹਲ, ਕਰੀਅਰ ਕਾਊਂਸਲਰ ਡਾ: ਰੂਪਸੀ ਪਾਹੂਜਾ ਅਤੇ ਮਾਨਿਕ ਰਾਜ ਸਿੰਗਲਾ, ਥਾਪਰ ਪੌਲੀਟੈਕਨਿਕ ਕਾਲਜ ਤੋਂ ਯੋਗੇਸ਼, ਲੀਡ ਬੈਂਕ ਦੇ ਬ੍ਰਾਂਚ ਮੈਨੇਜਰ ਆਯੂਸ਼, ਪੀ.ਐਸ.ਡੀ.ਐਮ ਤੋਂ ਗਗਨਦੀਪ ਕੌਰ, ਆਰ.ਐਸ.ਈ.ਟੀ.ਆਈ. ਤੋਂ ਹਰਦੀਪ ਸਿੰਘ, ਆਈ.ਟੀ.ਆਈ.(ਮਹਿਲਾ) ਤੋਂ ਹਰਸਿਮਰਨ ਕੌਰ, ਜਿਲ੍ਹਾ ਪ੍ਰਿੰ: ਯੁਵਿੰਦਰ ਸਿੰਘ, ਯੁਵਿੰਦਰ ਸਿੰਘ ਜਿਲ੍ਹਾ ਕੋਂਸਲਰ, ਕੋਂਸਲਰ ਸ. ਸਿੰਘ, ਸੀਪੀਵਾਈਟੀਈ ਤੋਂ ਪੱਪੀ ਸਿੰਘ ਅਤੇ ਸੈਨਿਕ ਭਲਾਈ ਵਿਭਾਗ ਤੋਂ ਡਾ: ਅਰਵਿੰਦਰ ਸ਼ਾਮਲ ਸਨ। ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਉਪਲਬਧ ਮੌਕਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ, ਆਰ.ਐਸ.ਈ.ਟੀ.ਆਈ ਅਤੇ ਵੱਖ-ਵੱਖ ਸਵੈ-ਰੁਜ਼ਗਾਰ ਕਰਜ਼ਾ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ, ਤਾਂ ਜੋ ਵਿਦਿਆਰਥੀ ਪੜ੍ਹਾਈ ਤੋਂ ਬਾਅਦ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਸਹੀ ਸੇਧ ਲੈ ਸਕਣ।
ਇਸ ਸਿਖਲਾਈ ਸੈਸ਼ਨ ਤੋਂ ਬਾਅਦ ਬਲਾਕ ਕੌਂਸਲਰ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਸਰਕਾਰੀ ਸਕੂਲਾਂ ਵਿੱਚ ਨਵੰਬਰ ਮਹੀਨੇ ਦੌਰਾਨ ਕੈਰੀਅਰ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ। ਇਸ ਤਹਿਤ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ, ਪ੍ਰੋਫੈਸ਼ਨਲ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਸੇਧ ਦਿੱਤੀ ਜਾਵੇਗੀ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਉਦੇਸ਼ਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਜਾਵੇਗਾ।