ਪਟਿਆਲਾ ਨਿਊਜ਼ : ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ

ਪਟਿਆਲਾ ਨਿਊਜ਼ : ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ

Patiala News: ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੇ ਸਿਖਲਾਈ ਲਈ ਅਰਜ਼ੀਆਂ ਮੰਗੀਆਂ ਜਾਂਦੀਆਂ ਹਨ

ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਉਰਦੂ ਅਮੋਜ਼’ ਸਿਖਲਾਈ ਕਲਾਸਾਂ ਜੁਲਾਈ, 2026 ਤੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਬਹੁਤ ਹੀ ਮਿੱਠੀ ਅਤੇ ਪਿਆਰੀ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਦਾ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿੱਚ ਰਚਿਆ ਗਿਆ ਹੈ। ਉਥੋਂ ਦੀਆਂ ਕਈ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਨੂੰ ‘ਸ਼ਾਹਮੁਖੀ’ ਦੇ ਨਾਲ-ਨਾਲ ਗੁਰਮੁਖੀ ਲਿਪੀ ਦਾ ਵੀ ਗਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ ਲਈ ‘ਸ਼ਾਹਮੁਖੀ’ ਅਤੇ ‘ਗੁਰਮੁਖੀ’ ਦੋਵਾਂ ਲਿਪੀਆਂ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ‘ਉਰਦੂ ਅਮੋਜ਼’ ਸਿਖਲਾਈ ਕੋਰਸ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹੈ।

ਅਮਰਿੰਦਰ ਸਿੰਘ ਨੇ ਦੱਸਿਆ ਕਿ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਕੋਲ ‘ਉਰਦੂ ਅਮੋਜ਼’ ਦੀ ਸਿਖਲਾਈ ਲਈ ਬਹੁਤ ਹੀ ਤਜਰਬੇਕਾਰ ਅਤੇ ਯੋਗ ਅਧਿਆਪਕ ਹਨ। ਇਹ ਸਿਖਲਾਈ ਜੁਲਾਈ (2026) ਤੋਂ ਸ਼ੁਰੂ ਹੋ ਕੇ ਦਸੰਬਰ (2026) ਤੱਕ ਜਾਰੀ ਰਹੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਹੈ। ਇਸ ਸਿਖਲਾਈ ਲਈ ਕੁੱਲ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਕਲਾਸ ਦਾ ਸਮਾਂ ਸ਼ਾਮ 5.00 ਵਜੇ ਤੋਂ ਸ਼ਾਮ 6.00 ਵਜੇ ਤੱਕ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ 10.07.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਇੱਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਸਰਟੀਫਿਕੇਟ ਦੀ ਫੋਟੋ ਕਾਪੀ ਸਮੇਤ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਸ ਦੀ ਸਿਖਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ dlo.patiala1@gmail.com ‘ਤੇ ਈਮੇਲ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *